ਜ਼ੀਰਾ, 18 ਜੁਲਾਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ-ਮੱਲਾਂਵਾਲਾ ਰੋਡ 'ਤੇ ਸਥਿਤ ਪ੍ਰਕਾਸ਼ ਫ਼ਿਜੋਓਥਰੈਪੀ ਕਲੀਨਿਕ ਵਿਖੇ ਦਿਮਾਗ ਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ 20 ਜੁਲਾਈ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਾ. ਸੁਖਮੀਤ ਸਿੰਘ, ਡਾ. ਮਨੀ ਸੋਹਣ, ਚਾਨਣ ਸਿੰਘ, ਅਮਨਦੀਪ ਸਿੰਘ ਨੇ ਦੱਸਿਆ ਕਿ ਇਹ ਜਾਂਚ ਕੈਂਪ ਐੱਸ.ਪੀ.ਐੱਸ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਸ ਮੌਕੇ ਡਾ. ਦਵਿੰਦਰਪਾਲ ਸਿੰਘ ਨਿਊਰੋ ਸਰਜਰੀ ਮਾਹਿਰ ਮਰੀਜ਼ਾਂ ਦੀ ਜਾਂਚ ਕਰਨਗੇ | ਇਹ ਕੈਂਪ 10 ਵਜੇ ਤੋਂ ਲੈ ਕੇ 2 ਵਜੇ ਤੱਕ ਲਗਾਇਆ ਜਾਵੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਆਪਣੀਆਂ ਪੁਰਾਣੀਆਂ ਰਿਪੋਰਟਾਂ ਨਾਲ ਲੈ ਕੇ ਆਉਣ | ਇਸ ਮੌਕੇ ਗੁਲਸ਼ਨ ਕੁਮਾਰ, ਜੇ.ਜੇ ਸਿੰਘ, ਡਾ. ਹਰਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ |