ਮੱਲਾਵਾਲਾ, 18 ਜੁਲਾਈ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ 3 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰਦੀ ਹੋਈ ਨੇੜੇ ਬੇ-ਆਬਾਦ ਸ਼ੈਲਰ ਬਾਹੱਦ ਰਕਬਾ ਪਿੰਡ ਆਸੀਸ ਵਾਲਾ ਪੁੱਜੀ ਤਾਂ ਸ਼ੈਲਰ ਦੇ ਬਾਹਰ ਪਏ ਬੈਂਚ ਉੱਪਰ ਬੈਠੇ 3 ਵਿਅਕਤੀ ਨਜ਼ਰ ਆਏ, ਜੋ ਪੁਲਿਸ ਦੀ ਗੱਡੀ ਦੇਖ ਕੇ ਖਿਸਕਣ ਲੱਗੇ, ਜਿਨ੍ਹਾਂ 'ਤੇ ਪੁਲਿਸ ਨੂੰ ਸ਼ੱਕ ਹੋਣ 'ਤੇ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਤਲਾਸ਼ੀ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਮੁਲਜ਼ਮਾਂ ਦੀ ਪਹਿਚਾਣ ਜਗਤਾਰ ਸਿੰਘ ਉਰਫ਼ ਕਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਰੋੜਾਂਵਾਲੀ, ਸਾਹਿਬ ਸਿੰਘ ਉਰਫ਼ ਸਾਬਾ ਪੁੱਤਰ ਸੂਬਾ ਸਿੰਘ ਵਾਸੀ ਕੀਮੇ ਵਾਲੀ ਤੇ ਗੁਰਦਿੱਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਕਾਮਲ ਵਾਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਮੱਲਾਂਵਾਲਾ ਅੰਦਰ ਮੁਕੱਦਮਾ ਦਰਜ ਕੀਤਾ ਹੈ |