28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਕੈਂਟ ਪੁਲਿਸ ਵਲੋਂ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 19-07-2025
ਫ਼ਿਰੋਜ਼ਪੁਰ, 18 ਜੁਲਾਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਕੈਂਟ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ ਮੈਗਜ਼ੀਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੈਂਟ ਦੇ ਏ.ਐੱਸ.ਆਈ ਰਮਨ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ 'ਚ ਬੱਸ ਸਟੈਂਡ ਕੈਂਟ ਮੌਜੂਦ ਸੀ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਸ਼ ਪੁੱਤਰ ਅਜੈ ਉਰਫ਼ ਰਾਜ ਕੁਮਾਰ ਵਾਸੀ ਕਿਰਾਏਦਾਰ ਰਤਿੰਦਰ ਸਿੰਘ ਸਾਂਈਾਆ ਵਾਲਾ ਦੀ ਕੋਠੀ ਨੇੜੇ ਝੋਕ ਰੋਡ ਫ਼ਿਰੋਜ਼ਪੁਰ ਕੈਂਟ ਇਸ ਸਮੇਂ ਮਨੋਹਰ ਲਾਲ ਸਕੂਲ ਸਾਹਮਣੇ ਜਾਂਦੇ ਕੱਚੇ ਰਸਤੇ ਪਰ ਖੜ੍ਹਾ, ਜਿਸ ਪਾਸ ਦੇਸੀ ਪਿਸਤੌਲ ਹੈ | ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਦੱਸੀ ਗਈ ਜਗ੍ਹਾ 'ਤੇ ਰੇਡ ਕਰਕੇ ਹਰਸ਼ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ 'ਤੇ ਇਕ ਦੇਸੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਈ | ਇਸ ਸਬੰਧੀ ਕੈਂਟ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਖੜ੍ਹੇ ਪਾਣੀ 'ਚ ਕੀਤੀ ਲਾਰਵਾ ਵਿਰੋਧੀ ਸਪਰੇਅ ਅਗਲੀ ਖ਼ਬਰ ਹੈਰੋਇਨ ਸਮੇਤ 3 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।