ਗੁਰੂਹਰਸਹਾਏ, 18 ਜੁਲਾਈ (ਕਪਿਲ ਕੰਧਾਰੀ)-ਸਿਹਤ ਵਿਭਾਗ ਗੁਰੂਹਰਸਹਾਏ ਵਲੋਂ ਸ਼ਹਿਰ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਗੁਰਮੀਤ ਸਿੰਘ, ਜਗਸੀਰ ਸਿੰਘ, ਅਰਜਨ ਸਿੰਘ, ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੇ ਹਾਈ ਰਿਸਕ ਇਲਾਕੇ 'ਚ ਜਾ ਕੇ ਲੋਕਾਂ ਦੇ ਘਰ ਵਿਚ ਦੁਕਾਨਾਂ ਅੱਗੇ ਤੇ ਆਸ-ਪਾਸ ਪਾਣੀ ਜਮਾਂ ਨਾ ਹੋਣ ਸਬੰਧੀ ਜਿੱਥੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਹੀ ਖੜ੍ਹੇ ਪਾਣੀ ਵਿਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸਮਾਜ ਸੇਵੀ ਜਿੰਮੀ ਮਨਚੰਦਾ ਨੇ ਜਾਣੂ ਕਰਵਾਇਆ ਕਿ ਜਦੋਂ ਵੀ ਮੀਂਹ ਆਉਂਦਾ ਹੈ ਤਾਂ ਰੇਲਵੇ ਪੁਲ ਥੱਲੇ ਪਾਣੀ ਜਮਾਂ ਹੋ ਜਾਂਦਾ ਹੈ ਅਤੇ ਇਸ ਖੜ੍ਹੇ ਪਾਣੀ ਵਿਚ ਮੱਛਰ ਪੈਦਾ ਹੋ ਜਾਂਦਾ ਹੈ ਜਿਸ ਦੇ ਨਾਲ ਡੇਂਗੂ ਵਰਗੀ ਭਿਆਨਕ ਬਿਮਾਰੀ ਦੇ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਦੇ ਚੱਲਦਿਆਂ ਅੱਜ ਉਹ ਰੇਲਵੇ ਪੁਲ ਦੇ ਥੱਲੇ ਗਏ ਜਿੱਥੇ ਦੁਕਾਨਾਂ ਦੇ ਬਾਹਰ ਕਾਫ਼ੀ ਮੀਂਹ ਦਾ ਪਾਣੀ ਖੜ੍ਹਾ ਹੋਇਆ ਸੀ ਜਿੱਥੇ ਉਨ੍ਹਾਂ ਵਲੋਂ ਇਸ ਪਾਣੀ ਵਿਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ | ਉੱਥੇ ਹੀ ਡੇਂਗੂ ਤੇ ਮਲੇਰੀਏ ਸੰਬੰਧੀ ਦੁਕਾਨਦਾਰ ਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ਼ਤਿਹਾਰ ਵੰਡੇ ਗਏ |