28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭਾਰੀ ਬਾਰਸ਼ ਹੋਣ ਕਰਕੇ ਡੇਂਗੂ ਲਾਰਵੇ ਦੀ ਪੈਦਾਵਾਰ 'ਚ ਹੋਇਆ ਚੋਖਾ ਵਾਧਾ

ਅਜੀਤ ਡੈਸਕ 19-07-2025
ਫ਼ਿਰੋਜ਼ਪੁਰ, 18 ਜੁਲਾਈ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ ਸ਼ਹਿਰ ਵਿਚ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ | ਜਿਸ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਮਿੰਦਰ ਢਿੱਲੋਂ ਦੀ ਅਗਵਾਈ 'ਚ 'ਡਰਾਈ ਡੇਅ' ਮੁਹਿੰਮ ਦੌਰਾਨ ਸ਼ਹਿਰ ਤੇ ਛਾਉਣੀ ਦੇ ਵੱਖ-ਵੱਖ ਥਾਣਿਆਂ ਤੇ ਖਾਲੀ ਪਏ ਪਲਾਟਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਡੇਂਗੂ ਲਾਰਵੇ ਦੀ ਜਾਂਚ ਤੇ ਸਪਰੇਅ ਕੀਤੀ ਗਈ | ਸਿਹਤ ਕਰਮਚਾਰੀਆਂ ਵਲੋਂ ਬਸਤੀ ਟੈਂਕਾਂ ਵਾਲੀ ਪੁਲਿਸ ਚੌਂਕੀ, ਥਾਣਾ ਕੈਂਟ ਫ਼ਿਰੋਜ਼ਪੁਰ, ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਦੇ ਨੇੜੇ ਟਾਇਰਾਂ ਵਾਲੀ ਦੁਕਾਨਾਂ 'ਚ ਭਾਰੀ ਮਾਤਰਾ ਵਿਚ ਡੇਂਗੂ ਲਾਰਵਾ ਮਿਲਿਆ | ਸਿਹਤ ਵਿਭਾਗ ਦੇ ਕਰਮਚਾਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਮੌਸਮੀ ਬਾਰਸ਼ ਕਾਰਨ ਡੇਂਗੂ ਲਾਰਵੇ ਦੀ ਪੈਦਾਵਾਰ 'ਚ ਵਾਧਾ ਹੋ ਰਿਹਾ ਹੈ | ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤੇਜ਼ ਕੀਤੀ ਗਈ ਤੇ ਚੈਕਿੰਗ ਦੌਰਾਨ ਵੱਖ-ਵੱਖ ਥਾਵਾਂ ਤੋਂ ਮਿਲੇ ਲਾਰਵੇ ਦੇ ਮੱਦੇਨਜ਼ਰ ਥਾਣੇ ਦੇ ਸਬੰਧਿਤ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਤੇ ਡੇਂਗੂ ਸਬੰਧੀ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ | ਨਰਿੰਦਰ ਸ਼ਰਮਾ ਨੇ ਸੁਝਾਅ ਦਿੱਤਾ ਕਿ ਬਾਰਸ਼ ਦੇ ਕਾਰਨ ਪੁਰਾਣੇ ਕਬਾੜ 'ਚ ਪਏ ਟਾਇਰਾਂ ਵਿਚ ਜਮ੍ਹਾਂ ਹੋਏ ਪਾਣੀ ਨੂੰ ਹਟਾਇਆ ਜਾਵੇ ਤੇ ਲਾਰਵੇ ਦੀ ਪੈਦਾਵਾਰ ਰੋਕਣ ਲਈ ਕਾਲੇ ਤੇਲ ਦੀ ਵਰਤੋਂ ਕੀਤੀ ਜਾਵੇ | ਥਾਣੇ ਦੇ ਸਬੰਧਿਤ ਅਧਿਕਾਰੀਆਂ ਵਲੋਂ ਆਉਣ ਵਾਲੇ ਦਿਨਾਂ 'ਚ ਡੇਂਗੂ ਲਾਰਵੇ ਦੀ ਰੋਕਥਾਮ ਲਈ ਨਿਰੰਤਰ ਉਪਰਾਲੇ ਕਰਨ ਦਾ ਵਾਅਦਾ ਕੀਤਾ ਗਿਆ |
ਮੈਂਬਰ ਗੁਰਦੇਵ ਸਿੰਘ ਨੇ ਦੱਸਿਆ ਕਿ ਜੇਕਰ ਭਵਿੱਖ 'ਚ ਵਿਭਾਗ ਦੀਆਂ ਹਦਾਇਤਾਂ ਦੀ ਪਾਲਨਾ ਨਾ ਹੋਈ, ਤਾਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦਾ ਚਲਾਨ ਕੀਤਾ ਜਾ ਸਕਦਾ ਹੈ | ਸਿਹਤ ਕਰਮਚਾਰੀ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਨੂੰ ਡੇਂਗੂ ਬੁਖ਼ਾਰ ਹੋਣ ਦੇ ਲੱਛਣ ਦਿਸਦੇ ਹਨ, ਉਹ ਆਪਣਾ ਇਲਾਜ ਤੇ ਆਪਣਾ ਟੈੱਸਟ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੇ ਨੇੜੇ ਦੇ ਸਿਹਤ ਕੇਂਦਰ ਵਿਚ ਬਿਲਕੁਲ ਮੁਫ਼ਤ ਕਰਵਾ ਸਕਦਾ ਹੈ | ਇਸਦੇ ਨਾਲ ਡੇਂਗੂ ਦਾ ਇਲਾਜ ਤੇ ਟੈੱਸਟ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਇਸ ਮੁਹਿੰਮ ਦੌਰਾਨ ਸਾਹਿਲ ਤੇ ਰਕੇਸ਼ ਕੁਮਾਰ ਸਮੇਤ ਹੋਰ ਸਿਹਤ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਤੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਹਰਿਦੁਆਰ ਕਾਂਵੜ ਲੈਣ ਗਏ ਫ਼ਿਰੋਜ਼ਪੁਰ ਦੇ 2 ਲੜਕਿਆਂ ਦੀ ਸੜਕ ਹਾਦਸੇ 'ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।