ਕੁੱਲਗੜ੍ਹੀ, 18 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਸਿਵਲ ਸਰਜਨ ਫ਼ਿਰੋਜ਼ਪੁਰ ਤੇ ਮਹਾਂਮਾਰੀ ਵਿਗਿਆਨੀ ਡਾ. ਸ਼ਮਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ. ਯੁਵਰਾਜ ਨਾਰੰਗ ਤੇ ਡਾ. ਰੇਖਾ ਭੱਟੀ ਦੀ ਅਗਵਾਈ ਹੇਠ ਜੁਲਾਈ ਮਹੀਨੇ ਨੂੰ ਡੇਂਗੂ ਵਿਰੋਧੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਸਬ ਸੈਂਟਰ ਸ਼ੇਰਖਾਂ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ ਸੱਢੂ ਸ਼ਾਹ ਵਾਲਾ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਲਖਵਿੰਦਰ ਸਿੰਘ ਜੋਸਨ, ਰਮਨਦੀਪ ਸਿੰਘ ਸੰਧੂ ਨੇ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਕੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ | ਇਸ ਸਮੇਂ ਗਗਨਦੀਪ ਕੌਰ ਸੀ.ਐੱਚ.ਓ, ਨਿਸ਼ਾ ਏ.ਐਨ.ਐਮ, ਅੰਮਿ੍ਤਪਾਲ ਕੌਰ ਏ.ਡਬਲਿਊ.ਡਬਲਿਊ, ਸੁਨੀਤਾ ਰਾਣੀ, ਮਨਪ੍ਰੀਤ ਕੌਰ ਆਸ਼ਾ ਵਰਕਰ ਸਮੇਤ ਸਕੂਲ ਦਾ ਸਟਾਫ਼ ਹਾਜ਼ਰ ਸੀ |