28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

ਅਜੀਤ ਡੈਸਕ 19-07-2025
ਜ਼ੀਰਾ, 18 ਜੁਲਾਈ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸੁਨੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਾਹਰਾ ਪੀਰ ਵਿਖੇ ਹੋਈ | ਇਸ ਮੀਟਿੰਗ ਵਿਚ ਇਲਾਕੇ ਭਰ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਕਿਸਾਨ ਆਗੂਆਂ ਵਲੋਂ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ, ਸਮੱਸਿਆਵਾਂ ਤੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਨੱਥ ਪਾਈ ਜਾਵੇ | ਉਨ੍ਹਾਂ ਨੇ ਜ਼ੀਰਾ ਤੇ ਆਸ-ਪਾਸ ਦੇ ਇਲਾਕਿਆਂ ਦੇ ਕਬਾੜੀਆਂ ਨੂੰ ਤਾੜਨਾ ਕੀਤੀ ਕਿ ਜੇਕਰ ਉਨ੍ਹਾਂ ਪਾਸੋਂ ਚੋਰੀ ਦਾ ਸਮਾਨ ਬਰਬਾਦ ਹੋਇਆ ਤਾਂ ਉਹ ਵੀ ਬਰਾਬਰ ਦੇ ਜ਼ਿੰਮੇਵਾਰ ਮੰਨੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮੇਂ ਬੂਟੇ ਲਾਉਣ ਦਾ ਸਭ ਤੋਂ ਢੁਕਵਾਂ ਮੌਸਮ ਹੈ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਆਪਣੇ ਖੇਤਾਂ, ਨਹਿਰਾਂ, ਰਾਹਾਂ ਅਤੇ ਟਿਊਬਵੈੱਲਾਂ ਤੇ ਬੂਟੇ ਲਾਉਣੇ ਚਾਹੀਦੇ ਹਨ | ਇਸ ਮੀਟਿੰਗ ਵਿਚ ਗੁਲਾਬ ਸਿੰਘ ਸਿੱਧੂ ਇਕਾਈ ਪ੍ਰਧਾਨ ਤਲਵੰਡੀ ਜੱਲੇ ਖਾਂ, ਗੁਰਪ੍ਰੀਤ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਭੁਪਿੰਦਰ ਸਿੰਘ ਨੂਰਪੁਰ ਬਲਾਕ ਪ੍ਰਧਾਨ ਮੱਖੂ, ਸੁਖਵਿੰਦਰ ਸਿੰਘ ਫੇਰੋਕੇ, ਵਕੀਲਪਾਲ ਸਿੰਘ ਇਕਾਈ ਪ੍ਰਧਾਨ ਮਰੂੜ, ਜਗਪਾਲ ਸਿੰਘ ਸੋਢੀਵਾਲਾ, ਬਲਵਿੰਦਰ ਸਿੰਘ ਗੋਸ਼ਾ, ਮਹਿੰਦਰ ਸਿੰਘ ਮਨਸੂਰਦੇਵਾ, ਆਤਮਾ ਸਿੰਘ ਮਨਸੂਰਦੇਵਾ, ਬਾਬਾ ਤਰਸੇਮ ਸਿੰਘ ਤਲਵੰਡੀ ਜੱਲੇ ਖਾਂ, ਬਲਜੀਤ ਸਿੰਘ ਮਸਤੇਵਾਲਾ, ਪਰਮਿੰਦਰਜੀਤ ਸਿੰਘ ਜ਼ੀਰਾ, ਸੁਖਦੇਵ ਸਿੰਘ ਵਾੜਾ ਚੈਨ ਸਿੰਘ, ਜਰਨੈਲ ਸਿੰਘ ਫੇਰੋਕ, ਹਰਵਿੰਦਰ ਸਿੰਘ, ਅਵਤਾਰ ਸਿੰਘ ਤੇ ਹੋਰ ਹਾਜ਼ਰ ਸਨ | ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਕਾਰਵਾਈ ਹਰਪ੍ਰੀਤ ਸਿੰਘ ਲੌਂਗਦੇਵਾ ਨੇ ਨਿਭਾਈ |
ਪਿਛਲੀ ਖ਼ਬਰ ਡੀ. ਸੀ. ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਐਸਪੀਰੇਸ਼ਨਲ ਡਿਸਟਿ੍ਕਟ ਤੇ ਬਲਾਕ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖ... ਅਗਲੀ ਖ਼ਬਰ ਡੇਂਗੂ ਵਿਰੋਧੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।