29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡੀ. ਸੀ. ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਐਸਪੀਰੇਸ਼ਨਲ ਡਿਸਟਿ੍ਕਟ ਤੇ ਬਲਾਕ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ

ਅਜੀਤ ਡੈਸਕ 19-07-2025
ਫ਼ਿਰੋਜ਼ਪੁਰ, 18 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਐਸਪੀਰੇਸ਼ਨਲ ਡਿਸਟਿ੍ਕਟ ਤੇ ਬਲਾਕ ਪ੍ਰੋਗਰਾਮ ਤਹਿਤ ਜ਼ਿਲ੍ਹੇ 'ਚ ਕੀਤੇ ਜਾ ਰਹੇ ਕੰਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਰਿਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਵਲੋਂ ਜ਼ਿਲ੍ਹੇ ਵਿਚ ਹੁਣ ਤੱਕ ਹੋਏ ਕਾਰਜਾਂ ਤੇ ਪ੍ਰਗਤੀ ਅਧੀਨ ਕਰਜਾਂ ਕਾਰਜਾਂ ਦੀ ਸਮੀਖਿਆ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਜ਼ਿਲ੍ਹਾ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕਰਨ ਅਤੇ ਲੋਕ ਹਿਤ ਵਿਚ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਹਰੇਕ ਅਧਿਕਾਰੀ/ਕਰਮਚਾਰੀ ਵਲੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਜ਼ਰੂਰੀ ਹੈ ਕਿ ਅੰਕੜਿਆਂ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ | ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਨੂੰ ਜਲਦ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ (ਪ੍ਰੇਰਕ) ਜ਼ਿਲ੍ਹਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ | ਇਸ ਲਈ ਹਰੇਕ ਵਿਭਾਗ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ | ਮੀਟਿੰਗ 'ਚ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਸਿੱਖਿਆ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਵਿਭਾਗਾਂ ਦੇ ਬਲਾਕ ਮੁਖੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਮੁਲਾਜ਼ਮਾਂ ਨੇ ਆਰਡਰਾਂ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।