ਗੁਰੂਹਰਸਹਾਏ, 18 ਜੁਲਾਈ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਪਿਛਲੇ ਲੰਬੇ ਸਮੇਂ ਤੋਂ ਲੋਕਾਂ 'ਚ ਵਿਚਰ ਰਹੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਪਿੰਡਾਂ 'ਚ ਸਰਗਰਮੀਆਂ ਲਗਾਤਾਰ ਤੇਜ਼ ਕੀਤੀਆਂ ਹੋਈਆਂ ਹਨ, ਜਿਸ ਤਹਿਤ ਗੁਰਦੀਪ ਸਿੰਘ ਢਿੱਲੋਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ | ਜਿਸ ਤਹਿਤ ਗੁਰੂਹਰਸਹਾਏ ਹਲਕੇ ਦੇ ਪਿੰਡ ਤਾਰਾ ਸਿੰਘ ਵਾਲਾ ਤੋਂ ਕੋਈ 15 ਪਰਿਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਹਨ | ਪਿੰਡ ਦੇ ਕਾਂਗਰਸੀ ਆਗੂ ਸੁਰਜੀਤ ਸਿੰਘ ਤਾਰਾ ਸਿੰਘ ਵਾਲਾ ਦੀ ਪ੍ਰੇਰਨਾ ਸਦਕਾ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਾਮਿਲ ਹੋਏ ਹਰਜਿੰਦਰ ਸਿੰਘ, ਮਹਿੰਦਰ ਸਿੰਘ, ਸੰਤਾ ਸਿੰਘ, ਡੋਗਰ ਸਿੰਘ, ਬਿੰਦੂ, ਤੀਰਥ ਸਿੰਘ, ਵਿਸਾਖਾ ਸਿੰਘ, ਹਰਨਾਮ ਸਿੰਘ, ਸਾਰਜ ਸਿੰਘ, ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ, ਕਿੱਕਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਦਾ ਕਾਂਗਰਸੀ ਮਫ਼ਲਰ ਪਾ ਕੇ ਸਵਾਗਤ ਕੀਤਾ | ਇਸ ਮੌਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਗੁਰਦੀਪ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਲੋਕ ਪੰਜਾਬ ਅੰਦਰ ਆਮ ਆਦਮੀ ਦੀ ਸਰਕਾਰ ਬਣਾ ਕੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ ਤੇ ਹੁਣ ਲੋਕਾਂ ਦਾ ਝੁਕਾਅ ਦਿਨੋਂ-ਦਿਨ ਕਾਂਗਰਸ ਪਾਰਟੀ ਪ੍ਰਤੀ ਵੱਧ ਰਿਹਾ ਹੈ, ਜੋ ਕਿ ਆਉਣ ਵਾਲੇ ਦਿਨਾਂ ਅੰਦਰ ਵੱਡੀ ਗਿਣਤੀ 'ਚ ਲੋਕਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਜਾਵੇਗਾ | ਇਸ ਮੌਕੇ 'ਤੇ ਸੁਰਜੀਤ ਸਿੰਘ ਤਾਰੇਵਾਲਾ, ਗੁਰਜੰਟ ਸਿੰਘ ਦਿਲਾ ਰਾਮ, ਪਰਮਜੀਤ ਸਿੰਘ ਜੰਗ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਜੋਗਿਦਰਪਾਲ, ਗੁਰਪ੍ਰੀਤ ਸਿੰਘ ਗੋਰਾ ਅਲਫੂ ਕੇ, ਭਿੰਦਰ ਜੰਗ, ਗੁਰਪਰਨ ਸਿੰਘ ਸਾਬਕਾ ਸਰਪੰਚ, ਪਿ੍ਤਪਾਲ ਸਿੰਘ, ਨੈਬ ਸਿੰਘ ਆਦਿ ਹਾਜ਼ਰ ਸਨ |