29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਈਸ਼ਾਨ ਜੁਨੇਜਾ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਭਲਕੇ

ਅਜੀਤ ਡੈਸਕ 19-07-2025
ਜ਼ੀਰਾ, 18 ਜੁਲਾਈ (ਰਜਨੀਸ਼ ਕਥੂਰੀਆ)-ਈਸ਼ਾਨ ਕੈਂਸਰ ਕੇਅਰ ਫਾਊਾਡੇਸ਼ਨ ਸੁਸਾਇਟੀ ਜ਼ੀਰਾ ਵਲੋਂ ਤੇ ਅਨਮੋਲ ਕਵਾਤਰਾ ਏਕ ਜ਼ਰੀਆ ਐਨ.ਜੀ.ਓ.ਟੀਮ ਦੇ ਸਹਿਯੋਗ ਨਾਲ ਸਵ.ਈਸ਼ਾਨ ਜੁਨੇਜਾ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਮਿਤੀ 20 ਜੁਲਾਈ 2025 ਦਿਨ ਐਤਵਾਰ ਨੂੰ ਪੈਰਾਡਾਈਜ਼ ਪਬਲਿਕ ਸਕੂਲ ਫ਼ਿਰੋਜ਼ਪੁਰ ਰੋਡ, ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਕੈਂਪ ਦੇ ਦੌਰਾਨ ਆਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਲੁਧਿਆਣਾ ਤੋਂ ਪਹੁੰਚੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਕਰੇਗੀ ਤੇ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਅਪਰੇਸ਼ਨ ਕਰਕੇ ਲੈਂਜ਼ ਵੀ ਪਾਏ ਜਾਣਗੇ | ਉਨ੍ਹਾਂ ਨੇ ਦੱਸਿਆ ਕਿ ਕੈਂਪ ਵਿਚ ਪਹੁੰਚੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਇਸ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਆਪਣੇ ਆਪਣੇ ਆਧਾਰ ਕਾਰਡ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਸਰਕਾਰੀ ਡਿਊਟੀ 'ਤੇ ਪੰਚਾਇਤੀ ਕੰਮ 'ਚ ਵਿਘਨ ਪਾਉਣ ਤੇ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਇਕ ਨਾਮਜ਼ਦ ਅਗਲੀ ਖ਼ਬਰ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ 15 ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।