ਗੁਰੂਹਰਸਹਾਏ, 18 ਜੁਲਾਈ (ਕਪਿਲ ਕੰਧਾਰੀ)-ਪਹਾੜੀ ਇਲਾਕਿਆਂ ਹਿਮਾਚਲ 'ਚ ਪੈ ਰਹੇ ਭਾਰੀ ਮੀਂਹ ਕਾਰਨ ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦਿਆਂ ਹੋਇਆ ਅੱਜ ਐੱਸ.ਡੀ.ਐਮ ਗੁਰੂਹਰਸਹਾਏ ਉਦੈਦੀਪ ਸਿੰਘ ਵਲੋਂ ਸਤਲੁਜ ਦਰਿਆ 'ਚ ਆਉਣ ਵਾਲੇ ਪਾਣੀ ਕਰਕੇ ਸਤਲੁਜ ਦਰਿਆ ਦੇ ਪਾਣੀ ਦਾ ਲੈਵਲ ਚੈੱਕ ਕਰਨ ਤੇ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਨਾਲ ਹੀ ਉਨ੍ਹਾਂ ਵਲੋਂ ਸਤਲੁਜ ਦਰਿਆ ਅਤੇ ਉਸ ਦੇ ਨਾਲ ਲਗਦੇ ਪਿੰਡਾਂ ਵਿਚ ਬਣਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸ.ਡੀ.ਐਮ ਉਦੈਦੀਪ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਹੜ੍ਹਾਂ ਦੀ ਸਥਿਤੀ ਦੇ ਨਾਲ ਨਿਪਟਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾ ਵਲੋਂ ਹੜ੍ਹ ਸਬੰਧੀ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਪ੍ਰਸ਼ਾਸਨ ਵਲੋਂ ਇਨ-ਬਿਨ ਲਾਗੂ ਕੀਤਾ ਜਾ ਰਿਹਾ ਹੈ | ਇਸ ਮੌਕੇ ਤਹਿਸੀਲਦਾਰ ਬੀਰਕਰਨ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਹੋਰ ਕਰਮਚਾਰੀ ਹਾਜ਼ਰ ਸਨ |