29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡੀ.ਟੀ.ਐੱਫ ਵਲੋਂ 5178 ਅਧਿਆਪਕਾਂ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਬਣਦੇ ਬਕਾਏ ਜਾਰੀ ਕਰਨ ਦੀ ਮੰਗ

ਅਜੀਤ ਡੈਸਕ 19-07-2025
ਫ਼ਿਰੋਜ਼ਪੁਰ, 18 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸੇ ਵਰਗ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਨਹੀਂ ਕਰ ਸਕੀ ਤੇ ਨਾ ਹੀ ਹੁਣ ਤੱਕ ਮੁਲਾਜ਼ਮਾਂ ਦੇ ਕਿਸੇ ਮਸਲੇ 'ਤੇ ਸੁਹਿਰਦ ਨਜ਼ਰ ਆਈ ਹੈ | ਮੁਲਾਜ਼ਮ ਵਰਗ ਵਿਚੋਂ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵੀ ਇਹ ਵਾਜਿਬ ਹੱਲ ਨਹੀਂ ਕਰ ਸਕੇ, ਸਗੋਂ ਅਧਿਆਪਕ ਵਰਗ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ ਦੇ ਗ਼ਲਤ ਫ਼ੈਸਲਿਆਂ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਲਏ ਫ਼ੈਸਲਾ ਅਨੁਸਾਰ 5178 ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੇ ਪੂਰੀ ਤਨਖਾਹ ਅਨੁਸਾਰ ਬਕਾਏ ਜਾਰੀ ਕਰਨ ਵਿਚ ਹੋ ਰਹੀ ਦੇਰੀ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੱਤਰ ਅਮਿਤ ਕੁਮਾਰ, ਵਿੱਤ ਸਕੱਤਰ ਗੁਰਵਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਰੋਸ ਪੱਤਰ ਦਿੱਤਾ ਗਿਆ | ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤੇ ਰੋਸ ਪੱਤਰ ਵਿਚ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵਲੋਂ 26 ਫਰਵਰੀ ਨੂੰ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ 5178 ਅਧਿਆਪਕਾਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ | ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਮਾਂ ਕੀਤੀ ਕਾਰਵਾਈ ਰਿਪੋਰਟ ਵਿਚ ਵੀ ਸਿੱਖਿਆ ਵਿਭਾਗ ਵਲੋਂ ਇਸ ਫ਼ੈਸਲੇ ਨੂੰ ਜਰਨਲਾਇਜ਼ ਕਰਨਾ ਅੰਕਿਤ ਕੀਤਾ ਗਿਆ ਸੀ ਪਰ ਹਾਲੇ ਤੱਕ 5178 ਭਰਤੀ ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਨਹੀਂ ਦਿੱਤੇ ਗਏ ਹਨ | ਜਦਕਿ ਜਥੇਬੰਦੀ ਦੀਆਂ ਜੂਨ 2025 ਦਰਮਿਆਨ ਸਿੱਖਿਆ ਸਕੱਤਰ (ਸਕੂਲਜ਼) ਅਤੇ ਕੈਬਨਿਟ ਸਬ ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿਚ ਇਕ ਕਾਡਰ 'ਤੇ ਇਕੋ ਜਿਹਾ ਤਨਖ਼ਾਹ ਸਕੇਲ ਲਾਗੂ ਹੋਣ ਦੇ ਤੈਅ ਸ਼ੁਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਉਪਰੋਕਤ ਮੰਗਾਂ ਅਗਲੇ ਇਕ ਹਫ਼ਤੇ ਵਿਚ ਹੱਲ ਨਾ ਹੋਣ ਦੀ ਸੂਰਤ ਵਿਚ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ 5178 ਅਧਿਆਪਕਾਂ ਦੇ ਬਕਾਏ ਜਾਰੀ ਕਰਨ ਸਮੇਂ ਅਧਿਆਪਕਾਂ ਦੇ ਬਾਕੀ ਪ੍ਰਮੁੱਖ ਮਾਮਲੇ ਹੱਲ ਨਾ ਹੋਣ 'ਤੇ 5 ਅਗਸਤ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਦਫ਼ਤਰ 'ਮਾਸ ਡੈਪੂਟੇਸ਼ਨ' ਦੇ ਰੂਪ ਵਿਚ ਪਹੁੰਚਣ ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਰਕਾਰੀ ਸਮਾਗਮ ਦੇ ਸਮਾਂਤਰ ਸੂਬਾਈ ਐਕਸ਼ਨ ਵੀ ਕੀਤਾ ਜਾਵੇਗਾ | ਇਸ ਮੌਕੇ ਨਰਿੰਦਰ ਸਿੰਘ ਜੰਮੂ, ਹੀਰਾ ਸਿੰਘ ਤੂਤ, ਵਰਿੰਦਰਪਾਲ ਸਿੰਘ ਖਾਲਸਾ, ਸੁਧੀਰ ਕੁਮਾਰ, ਅਮਰੀਕ ਸ਼ਰੀਹ ਵਾਲਾ ਬਰਾੜ, ਨਿਰਵੈਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਿਆਂ ਦਿਵਸ ਮੌਕੇ ਵਿਵੇਕਾਨੰਦ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐੱਸ.ਡੀ.ਐਮ. ਵਲੋਂ ਵੱਖ-ਵੱਖ ਰਾਹਤ ਕੈਂਪਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।