29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੂਬਾ ਸਰਕਾਰ ਵਲੋਂ ਬਣਾਏ ਬੇਅਦਬੀ ਵਿਰੋਧੀ ਕਾਨੂੰਨ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸਵਾਗਤ- ਕੁਲਦੀਪ ਸਿੰਘ ਨੰਢਾ

ਅਜੀਤ ਡੈਸਕ 19-07-2025
ਫ਼ਿਰੋਜ਼ਪੁਰ, 18 ਜੁਲਾਈ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਧਾਰਮਿਕ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਲਈ ਬਣਾਏ ਕਾਨੂੰਨ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸਮੂਹ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਨੰਡਾ, ਸ਼ਹਿਰੀ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵੱਖ ਵੱਖ ਕੋਨਿਆਂ ਵਿਚ ਧਾਰਮਿਕ ਗ੍ਰੰਥਾਂ ਦੀ ਸ਼ਰੇਆਮ ਬੇਅਦਬੀ ਹੁੰਦੀ ਆਈ ਹੈ | ਪਿਛਲੀਆਂ ਸਰਕਾਰਾਂ ਤੋਂ ਇਲਾਵਾ ਮੌਜੂਦਾ ਸਰਕਾਰ ਦੇ ਸ਼ਾਸਨ ਕਾਲ ਵਿਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਦੂਜੇ ਧਰਮਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਵੀ ਕਈ ਕੇਸ ਸਾਹਮਣੇ ਆਉਂਦੇ ਰਹੇ ਹਨ, ਜਿਸ ਕਰਕੇ ਧਾਰਮਿਕ ਆਸਥਾ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਵਾਂ ਨੂੰ ਡੂੰਘੀ ਸੱਟ ਵੱਜਦੀ ਰਹੀ ਹੈ | ਇਸ ਨਾਲ ਆਪਸੀ ਭਾਈਚਾਰਕ ਸਾਂਝ ਵੀ ਟੁੱਟਣ ਦਾ ਖ਼ਦਸ਼ਾ ਬਣਿਆ ਰਹਿੰਦਾ ਸੀ | ਉਮੀਦ ਹੈ ਕਿ ਧਾਰਮਿਕ ਬੇਅਦਬੀ ਵਿਰੋਧੀ ਕਾਨੂੰਨ ਦੇ ਬਣਨ ਨਾਲ ਭੜਕਾਊ ਅਨਸਰਾਂ ਦੇ ਹੌਸਲੇ ਪਸਤ ਹੋਣਗੇ ਅਤੇ ਸਮਾਜਿਕ ਸਾਂਝੀਵਾਲਤਾ ਨੂੰ ਹੋਰ ਬਲ ਮਿਲੇਗਾ | ਇਸ ਮੌਕੇ ਕੁਲਦੀਪ ਸਿੰਘ ਨੰਢਾ ਨਾਲ ਫੈਡਰੇਸ਼ਨ ਦੇ ਸਮੂਹ ਵਰਕਰ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ |
ਪਿਛਲੀ ਖ਼ਬਰ ਦਿਲਜੋਤ ਧਵਨ ਕੰਬੋਜ ਨੂੰ ਜ਼ਿਲ੍ਹਾ ਇਸਤਰੀ ਵਿੰਗ ਦਾ ਇੰਚਾਰਜ ਬਣਨ 'ਤੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।