ਫ਼ਿਰੋਜ਼ਪੁਰ, 18 ਜੁਲਾਈ (ਸੁਖਵਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਸਫਲਤਾ ਹਾਸਲ ਕੀਤੀ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਸਮੇਤ ਪੁਲਿਸ ਪਾਰਟੀ ਨੇ 2 ਦੋਸ਼ੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਅਤੇ ਤਲਾਸ਼ੀ ਕੀਤੀ ਗਈ | ਤਲਾਸ਼ੀ ਦੌਰਾਨ 5.56 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਬਰਾਮਦ ਹੋਈ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਕਾਬੂ ਕੀਤੇ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਪਿੱਪਲ ਸਿੰਘ ਵਾਸੀ ਪਿੰਡ ਜਲਾਲਾਵਾਲਾ ਥਾਣਾ ਸਦਰ ਫ਼ਿਰੋਜ਼ਪੁਰ, ਰਸ਼ਪਾਲ ਸਿੰਘ ਉਰਫ਼ ਗੋਰਾ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਬਾਰੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਤੋਂ 5.56 ਗ੍ਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ 'ਚ 21 ਐਨ. ਡੀ. ਪੀ. ਐੱਸ. ਤੇ ਨਾਨ ਕਮਰਸ਼ੀਅਲ ਐਕਟ ਤਹਿਤ ਮੁਕੱਦਮਾ ਦਰਜ ਕੀਤਾ |