29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਵੋਦਿਆ ਸਕੂਲ 'ਚ ਛੇਵੀਂ ਜਮਾਤ ਦੇ ਦਾਖਲੇ ਸੰਬੰਧੀ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਅਜੀਤ ਡੈਸਕ 19-07-2025
ਜ਼ੀਰਾ, 18 ਜੁਲਾਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਸਥਿਤ ਪੀ.ਐਮ. ਸ੍ਰੀ ਸਕੂਲ ਨਵੋਦਿਆ ਵਿਦਿਆਲਾ ਵਿਖੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖਲੇ ਸਬੰਧੀ ਆਨਲਾਈਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸਵਰਨਜੀਤ ਕੌਰ ਨਿੱਝਰ ਨੇ ਦੱਸਿਆ ਕਿ ਫਾਰਮ ਭਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ ਤੇ ਆਨਲਾਈਨ ਫ਼ਾਰਮ ਸਾਈਟ 'ਤੇ ਜਾ ਕੇ ਭਰਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਸੈਸ਼ਨ 2025-26 ਵਿਚ ਪੰਜਵੀਂ ਜਮਾਤ 'ਚ ਪੜ੍ਹ ਰਹੇ ਹੋਣ, ਉਨ੍ਹਾਂ ਨੇ ਤੀਜੀ ਜਮਾਤ ਸੈਸ਼ਨ 2023-24 ਤੇ ਚੌਥੀ ਜਮਾਤ ਸੈਸ਼ਨ 2024-25 ਵਿਚ ਕੀਤੀ ਹੋਵੇ ਅਤੇ ਵਿਦਿਆਰਥੀ ਦੀ ਜਨਮ ਮਿਤੀ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ ਹੋਵੇ, ਉਹ ਫਾਰਮ ਭਰ ਸਕਦਾ ਹੈ | ਫਾਰਮ ਭਰਨ ਲਈ ਉਮੀਦਵਾਰ ਕੋਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਸਨੀਕ ਹੋਣ ਦਾ ਤਸਦੀਕਸ਼ੁਦਾ ਸਰਟੀਫਿਕੇਟ ਤੇ ਆਧਾਰ ਕਾਰਡ ਹੋਣਾ ਲਾਜ਼ਮੀ ਹੈ |
ਉਨ੍ਹਾਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ ਚਲਾਇਆ ਜਾ ਰਿਹਾ ਹੈ ਤੇ ਇਹ ਸਰਕਾਰੀ ਸਕੂਲ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਕੰਪਿਊਟਰ ਗੀਤ ਅਤੇ ਕੌਂਸਲ ਬੋਧ ਆਦਿ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ ਅਤੇ ਜਿਸ ਵਿਚ ਲੜਕੀਆਂ ਅਤੇ ਲੜਕਿਆਂ ਦੇ ਅਲੱਗ-ਅਲੱਗ ਹੋਸਟਲ ਬਣੇ ਹੋਏ ਹਨ | ਉਨ੍ਹਾਂ ਦੱਸਿਆ ਕਿ ਛੇਵੀਂ ਜਮਾਤ ਵਿਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਮਿਤੀ 13 ਦਸੰਬਰ 2025 ਦਿਨ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਕੂਲ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਗਰੀਬ ਪਰਿਵਾਰ ਦੀ ਸਹਾਇਤਾ ਅਗਲੀ ਖ਼ਬਰ ਜ਼ਿਲੇ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਗਸ਼ਤ ਦੌਰਾਨ 2 ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।