29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 19-07-2025
ਗੁਰੂਹਰਸਹਾਏ, 18 ਜੁਲਾਈ (ਹਰਚਰਨ ਸਿੰਘ ਸੰਧੂ)-ਥਾਣਾ ਗੁਰੂਹਰਸਹਾਏ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਅਗਰਸੇਨ ਚੌਕ ਗੁਰੂਹਰਸਹਾਏ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਮੁਲਜ਼ਮ ਰਾਜੇਸ਼ ਕੁਮਾਰ ਪੁੱਤਰ ਬੱਬੂ ਰਾਮ ਵਾਸੀ ਉਤਲਾ ਵਿਹੜਾ ਗੁਰੂਹਰਸਹਾਏ ਜੋ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਗੁਰੂਹਰਸਹਾਏ ਤੇ ਆਸ-ਪਾਸ ਦੇ ਪਿੰਡਾਂ 'ਚ ਵੇਚਣ ਦਾ ਆਦੀ ਹੈ ਤੇ ਅੱਜ ਵੀ ਇਹ ਦਾਣਾ ਮੰਡੀ ਗੁਰੂਹਰਸਹਾਏ ਦੇ ਸ਼ੈੱਡ ਪਾਸ ਖੜ੍ਹਾ ਨਸ਼ੀਲੀਆਂ ਗਲੀਆਂ ਵੇਚਣ ਲਈ ਆਪਣੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਜੇਕਰ ਇਸ 'ਤੇ ਹੁਣੇ ਰੇਡ ਕੀਤਾ ਜਾਵੇ ਤਾਂ ਇਹ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਆ ਸਕਦਾ ਹੈ | ਸਹਾਇਕ ਥਾਣੇਦਾਰ ਮਹੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ, ਜਿਸ ਖ਼ਿਲਾਫ਼ ਥਾਣਾ ਗੁਰੂਹਰਸਹਾਏ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਪੱਕੇ ਖਾਲ਼ਿਆਂ ਦਾ ਉਦਘਾਟਨ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਗਰਭਵਤੀ ਅÏਰਤਾਂ ਦੀ ਜਣੇਪੇ ਦੌਰਾਨ ਮੌਤ ਦਰ ਦਾ ਅੰਕੜਾ ਘਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।