18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਧਿਆਪਕਾਂ ਦੇ ਹੱਕ ਵਿਚ ਹੋਏ ਕੋਰਟ ਦੇ ਫ਼ੈਸਲਿਆਂ ਨੂੰ ਜਨਰਲਾਈਜ਼ ਕੀਤਾ ਜਾਵੇ-ਰਾਜੀਵ ਕੁਮਾਰ ਹਾਂਡਾ

ਅਜੀਤ ਡੈਸਕ 20-07-2025
ਫ਼ਿਰੋਜ਼ਪੁਰ, 19 ਜੁਲਾਈ (ਕੁਲਬੀਰ ਸਿੰਘ ਸੋਢੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਇਕਾਈ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਹਾਂਡਾ ਅਤੇ ਸੂਬਾ ਜਥੇਬੰਦਕ ਸਕੱਤਰ ਬਲਵਿੰਦਰ ਸਿੰਘ ਭੁੱਟੋ ਦੀ ਅਗਵਾਈ ਵਿਚ ਅਧਿਆਪਕਾਂ ਦੀਆਂ ਜਾਇਜ਼ ਮੰਗਾਂ-ਮਸਲਿਆਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਨ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਸ੍ਰੀਮਤੀ ਸੁਨੀਤਾ ਰਾਹੀਂ ਪੰਜਾਬ ਦੇ ਮੁੱਖ-ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ | ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਸੰਧੂ, ਗੁਰਚਰਨ ਸਿੰਘ ਕਲਸੀ ਅਤੇ ਹਰਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਰ ਮਹੀਨੇ ਦੀ 1 ਤਰੀਕ ਨੂੰ ਸਾਰੇ ਕਰਮਚਾਰੀਆਂ ਨੂੰ ਤਨਖ਼ਾਹ ਦੇਣੀ ਯਕੀਨੀ ਬਣਾਈ ਜਾਵੇ, ਅਧਿਆਪਕਾਂ ਦੇ ਹੱਕ ਵਿਚ ਹਾਈਕੋਰਟ ਅਤੇ ਸੁਪਰੀਮ ਕੋਰਟ ਵਲੋਂ ਕੀਤੇ ਫ਼ੈਸਲਿਆਂ ਨੂੰ ਜਨਰਲਾਇਜ ਕੀਤਾ ਜਾਵੇ, 5178 ਅਧਿਆਪਕਾਂ ਦੇ ਬਕਾਏ ਜਲਦ ਜਾਰੀ ਕੀਤੇ ਜਾਣ, 8886 ਅਧਿਆਪਕਾਂ ਦੀਆਂ ਛੁੱਟੀਆਂ ਅਤੇ ਸੀਨੀਅਰਤਾ ਦਾ ਮਸਲਾ ਹੱਲ ਕੀਤਾ ਜਾਵੇ, ਪਾਸ ਹੋਏ ਮੈਡੀਕਲ ਬਿੱਲਾਂ ਲਈ ਬਜਟ ਤੁਰੰਤ ਜਾਰੀ ਕੀਤਾ ਜਾਵੇ, ਸਕੂਲ ਮਨੈਜਮੈਂਟ ਕਮੇਟੀਆਂ ਦੇ ਗਠਨ ਵਿਚ ਸਿਆਸੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ, ਅਧਿਆਪਕਾਂ ਤੋਂ ਲਏ ਜਾਂਦੇ ਸਾਰੇ ਗੈਰ ਵਿੱਦਿਅਕ ਕੰਮ ਬੰਦ ਕੀਤੇ ਜਾਣ, ਸਾਰੇ ਵਰਗਾਂ ਦੀਆਂ ਤਰੱਕੀਆਂ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾ ਅਤੇ ਐਨ.ਐੱਸ.ਕਿਊ.ਐੱਫ, ਅਧਿਆਪਕਾਂ ਨੂੰ ਰੈਗੂਲਰ ਤਨਖ਼ਾਹ ਸਕੇਲਾਂ ਦੇ ਘੇਰੇ ਵਿਚ ਲਿਆਂਦਾ ਜਾਵੇ, ਵੱਖ-ਵੱਖ ਕਾਡਰਾਂ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ ਪੱਦ ਉੱਨਤ ਕੀਤੇ ਗਏ ਲੈਕਚਰਾਰ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੇਂਦਰੀ ਸਕੇਲ ਵਾਪਸ ਲਏ ਜਾਣ, ਸੋਧ ਦੇ ਨਾਂ 'ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕੀਤੇ ਜਾਣ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਆਦਿ | ਇਸ ਮੌਕੇ ਜਸਵਿੰਦਰ ਸਿੰਘ ਮਮਦੋਟ, ਰਾਜਿੰਦਰ ਸਿੰਘ ਰਾਜਾ, ਭੁਪਿੰਦਰ ਸਿੰਘ, ਗੌਰਵ ਮੁੰਜਾਲ, ਸੁਖਵਿੰਦਰ ਸਿੰਘ, ਸ਼ਹਿਨਾਜ ਨਰੂਲਾ, ਬਲਵਿੰਦਰ ਕੌਰ ਬਹਿਲ, ਮਨਜੀਤ ਕੌਰ, ਦੀਪਕ ਕੁਮਾਰ, ਸੰਦੀਪ ਸਹਿਗਲ, ਸੰਦੀਪ ਕੁਮਾਰ ਸਤੇਈ ਵਾਲਾ, ਸੰਜੀਵ ਕੁਮਾਰ, ਮਨਜੀਤ ਸਿੰਘ, ਬਲਵਿੰਦਰ ਸਿੰਘ ਬਿੰਦਾ, ਪ੍ਰੇਮ ਸਿੰਘ, ਪ੍ਰਦੀਪ ਕੁਮਾਰ, ਸੰਜੀਵ ਧਵਨ, ਰੇਸ਼ਮ ਸਿੰਘ, ਚਰਨਜੀਤ ਸਿੰਘ, ਰਮਿੰਦਰ ਸਿੰਘ, ਬਲਜੀਤ ਸਿੰਘ, ਸ਼ਾਮ ਸਿੰਘ, ਰਮਨ ਦੁੱਗਲ, ਅਨੋਖ ਸਿੰਘ, ਸੁਰਜੀਤ ਸਿੰਘ, ਪਿ੍ਨੈ ਛਾਬੜਾ, ਗੁਰਮੇਜ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਅਜੈ ਕੁਮਾਰ, ਕੁਲਵਿੰਦਰ ਸਿੰਘ, ਅਧਿਆਪਕ ਮੌਜੂਦ ਸਨ |
ਪਿਛਲੀ ਖ਼ਬਰ ਕੁੜਮਾਂ ਨਾਲ ਠੱਗੀ ਮਾਰਨ ਦੇ ਮਾਮਲੇ ਵਿਚ ਕਿਸਾਨੀ ਧਰਨੇ ਦਾ ਸਾਹਮਣਾ ਕਰ ਰਹੇ ਜ਼ੀਰਾ ਦੇ ਮੁਨੀਮ ਨੂੰ ਪਈ ਦੂਹਰੀ ਮਾਰ ਅਗਲੀ ਖ਼ਬਰ ਪਿੰਡ ਅਲੀਪੁਰ ਵਿਖੇ 23 ਕਿਸਾਨਾਂ ਦੀਆਂ 3 ਦਰਜਨ ਤੋਂ ਵਧੇਰੇ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।