20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੰਚਾਇਤੀ ਉਪ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕੀਤੇ ਗਏ ਰੱਦ

ਅਜੀਤ ਡੈਸਕ 20-07-2025
ਜ਼ੀਰਾ, 19 ਜੁਲਾਈ (ਰਜਨੀਸ਼ ਕਥੂਰੀਆ)-ਵਿਧਾਨ ਸਭਾ ਹਲਕਾ ਜ਼ੀਰਾ ਵਿਚ ਪੰਚਾਇਤੀ ਉਪ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਰਿਟਰਨਿੰਗ ਅਫ਼ਸਰ ਵਲੋਂ ਨਾਮਜ਼ਦਗੀ ਕਾਗ਼ਜ਼ ਰੱਦ ਕੀਤੇ ਜਾਣ 'ਤੇ ਸੂਬਾ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਸਖ਼ਤ ਇਤਰਾਜ਼ ਜਤਾਇਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸੱਤਾ ਪਾਰਟੀ ਨੇ ਪ੍ਰਸ਼ਾਸਨ ਨਾਲ ਕਥਿਤ ਗੰਢ ਤੁੱਪ ਕਰਕੇ ਕਾਂਗਰਸੀ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਤੋਂ ਬਾਹਰ ਕਰ ਦਿੱਤਾ ਹੈ | ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਇਹ ਸਾਰੀ ਕਾਰਵਾਈ ਸਿੱਧਾ ਤੌਰ 'ਤੇ ਲੋਕਤੰਤਰ ਦੇਸ਼ ਸੰਵਿਧਾਨਕ ਹੱਕਾਂ 'ਤੇ ਹਮਲਾ ਹੈ | ਜੌੜਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਆਂ ਨਾ ਮਿਲਿਆ ਤਾਂ ਕਾਨੂੰਨੀ ਰਸਤਾ ਅਖ਼ਤਿਆਰ ਕਰਕੇ ਮਾਨਯੋਗ ਅਦਾਲਤ ਤੱਕ ਪਹੁੰਚ ਕੀਤੀ ਜਾਵੇਗੀ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਪੰਚਾਇਤੀ ਚੋਣਾਂ ਵਿਚ ਵਿਰੋਧੀ ਪਾਰਟੀਆਂ ਤੋਂ ਡਰਦਿਆਂ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣੇ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਆਮ ਆਦਮੀ ਪਾਰਟੀ ਦਾ ਲੋਕਾਂ ਵਿਚ ਗਰਾਫ਼ ਦਿਨੋਂ ਦਿਨ ਡਿਗ ਰਿਹਾ ਹੈ |
ਪਿਛਲੀ ਖ਼ਬਰ ਮਾਲਵੇ ਨੂੰ ਮਾਝੇ ਨਾਲ ਜੋੜਦੀ ਸੜਕ 'ਤੇ ਓਵਰਬਿ੍ਜ ਨਾ ਹੋਣ ਕਾਰਨ ਰਾਹਗੀਰ ਹੁੰਦੇ ਹਨ ਪ੍ਰੇਸ਼ਾਨ ਅਗਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।