20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਅਜੀਤ ਡੈਸਕ 20-07-2025
ਫ਼ਿਰੋਜ਼ਪੁਰ, 19 ਜੁਲਾਈ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 20 ਗ੍ਰਾਮ ਹੈਰੋਇਨ ਬਰਾਮਦ ਕਰਨ ਪਿੱਛੋਂ ਉਕਤ ਵਿਅਕਤੀ ਵਿਰੁੱਧ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਨਾਮ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਵਾਹਗੇ ਵਾਲਾ ਹੈਰੋਇਨ ਵੇਚਣ ਦਾ ਆਦੀ ਹੈ ਤੇ ਆਸ ਪਾਸ ਦੇ ਪਿੰਡਾਂ ਵਿਚ ਹੈਰੋਇਨ ਵੇਚ ਰਿਹਾ ਹੈ | ਪੁਲਿਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ 'ਤੇ ਛਾਪੇਮਾਰੀ ਕਰਕੇ ਕਾਬੂ ਕਰਨ ਪਿੱਛੋਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਵੋਦਿਆ ਸਕੂਲ ਮਹੀਆਂਵਾਲਾ 'ਚ ਕਬੱਡੀ ਟਰਾਇਲਾਂ ਬਾਅਦ ਟੀਮਾਂ ਦੀ ਕੀਤੀ ਚੋਣ ਅਗਲੀ ਖ਼ਬਰ ਜੈ ਮਾਤਾ ਚਿੰਤਪੁਰਨੀ ਮੰਦਰ 'ਚ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।