ਮੱਲਾਂਵਾਲਾ, 19 ਜੁਲਾਈ (ਗੁਰਦੇਵ ਸਿੰਘ)-ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਦੀ ਗਿ੍ਫ਼ਤਾਰੀ ਦੀ ਨਿੰਦਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਇਸ ਗਿ੍ਫ਼ਤਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ | ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਭੁਪੇਸ਼ ਬਘੇਲ ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਇਸ ਗਿ੍ਫ਼ਤਾਰੀ ਦਾ ਮਕਸਦ ਉਨ੍ਹਾਂ ਦੀ ਸਿਆਸੀ ਗਤੀਵਿਧੀਆਂ ਨੂੰ ਰੋਕਣਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ | ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਭੁਪੇਸ਼ ਬਘੇਲ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਨੇ ਸੂਬੇ ਵਿਚ ਮੁੜ ਤੋਂ ਆਪਣੀ ਜੜ੍ਹਾਂ ਮਜ਼ਬੂਤ ਕੀਤੀਆਂ ਹਨ, ਜਿਸ ਕਾਰਨ ਸੱਤਾਧਾਰੀ ਪਾਰਟੀਆਂ ਬੌਖਲਾ ਗਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਚੈਤਨਿਆ ਬਘੇਲ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ |