20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮਾਤਾ ਸਾਹਿਬ ਕੌਰ ਸਕੂਲ ਵਿਖੇ ਟ©ੈਫਿਕ ਨਿਯਮਾਂ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 20-07-2025
ਗੁਰੂਹਰਸਹਾਏ, 19 ਜੁਲਾਈ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆ ਨੂੰ ਟ©ੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੇ ਲਈ ਟ©ੈਫਿਕ ਪੁਲਿਸ ਗੁਰੂਹਰਸਹਾਏ ਦੇ ਸਹਿਯੋਗ ਦੇ ਨਾਲ ਇਕ ਸੈਮੀਨਾਰ ਦਾ ਆਯੋਜਨ ਸਕੂਲ ਪਿ©ੰਸੀਪਲ ਡਾ.ਵੰਦਨਾ ਧਵਨ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿਚ ਟ©ੈਫਿਕ ਇੰਚਾਰਜ ਬਲਵਿੰਦਰ ਸਿੰਘ ਘਾਂਗਾ, ਬਲਕਰਨ ਸਿੰਘ ਵਲੋਂ ਸਕੂਲ ਵਿਚ 11ਵੀ ਅਤੇ 12ਵੀ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਟ©ੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਟ©ੈਫਿਕ ਇੰਚਾਰਜ ਬਲਵਿੰਦਰ ਸਿੰਘ ਘਾਂਗਾ , ਬਲਕਰਨ ਸਿੰਘ ਦਾ ਸਕੂਲ ਵਿਖੇ ਪਹੁੰਚਣ ਤੇ ਸਕੂਲ ਪਿ©ੰਸੀਪਲ ਵੰਦਨਾ ਧਵਨ ਅਤੇ ਮੈਨੇਜਿੰਗ ਕਮੇਟੀ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆ ਨੂੰ ਸੰਬੋਧਨ ਕਰਦੇ ਹੋਏ ਟ©ੈਫਿਕ ਇੰਚਾਰਜ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਵਾਲਾ ਕੋਈ ਵੀ ਵਿਦਿਆਰਥੀ ਵਾਹਨ ਨਾ ਚਲਾਏ ਅਤੇ 18 ਸਾਲ ਦੀ ਉਮਰ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਆਪਣਾ ਡਰਾਈਵਿੰਗ ਲਾਇਸੰਸ ਬਣਵਾਇਆ ਜਾਵੇ ਅਤੇ ਵਾਹਨ ਚਲਾਉਣ ਸਮੇਂ ਟ©ੈਫਿਕ ਨਿਯਮਾਂ ਦੀ ਪਾਲਨਾ ਕੀਤੀ ਜਾਵੇ, ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਦਾ ਇਸਤੇਮਾਲ ਕੀਤਾ ਜਾਵੇ ਅਤੇ 4 ਪਹੀਆ ਵਾਹਨ ਚਲਾਉਣ ਸਮੇਂ ਹਮੇਸ਼ਾ ਸੀਟ ਬੈਲਟ ਲਗਾਕੇ ਵਾਹਨ ਨੂੰ ਚਲਾਇਆ ਜਾਵੇ ਅਤੇ ਵਾਹਨ ਚਲਾਉਣ ਸਮੇਂ ਵਾਹਨ ਦੀ ਰਫ਼ਤਾਰ ਘੱਟ ਰੱਖੀ ਜਾਵੇ ਅਤੇ ਆਪਣੇ ਵਾਹਨ ਦੇ ਕਾਗ਼ਜ਼ਾਤ ਅਤੇ ਆਪਣਾ ਡਰਾਈਵਿੰਗ ਲਾਇਸੰਸ ਆਪਣੇ ਪਾਸ ਹੋਣਾ ਲਾਜ਼ਮੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਸੈਸ਼ਨ ਦਾ ਮੁੱਖ ਮਕਸਦ ਤੁਹਾਨੂੰ ਇਹ ਸਮਝਾਉਣਾ ਸੀ ਕਿ ਟ©ੈਫਿਕ ਨਿਯਮਾਂ ਦੀ ਪਾਲਨਾ ਕਰਨਾ ਕੇਵਲ ਚਲਾਨ ਤੋਂ ਬਚਣ ਲਈ ਨਹੀਂ ਬਲ ਕਿ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਲਾਜ਼ਮੀ ਹੈ | ਇਸ ਸੈਮੀਨਾਰ ਦੀ ਸ਼ਲਾਘਾ ਕਰਦੇ ਹੋਏ ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਨੇ ਕਿਹਾ ਕਿ ਟ©ੈਫਿਕ ਨਿਯਮਾਂ ਬਾਰੇ ਸਿੱਖਿਆ ਅਕਾਦਮਿਕ ਸਿੱਖਿਆ ਜਿੰਨੀ ਹੀ ਮਹੱਤਵਪੂਰਨ ਹੈ ਅਤੇ ਸਕੂਲ ਅਜਿਹੇ ਪੋ੍ਰਗਰਾਮਾਂ ਦਾ ਨਿਯਮਤ ਆਯੋਜਨ ਜਾਰੀ ਰੱਖੇਗਾ |
ਪਿਛਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਦੀ ਸਰਬਸੰਮਤੀ ਦੇ ਨਾਲ ਹੋਈ ਚੋਣ ਉਡੀਕ ਬਿੰਦਰਾ ਬਣੇ ਪ੍ਰਧਾਨ ਅਗਲੀ ਖ਼ਬਰ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੇਤਨਿਆ ਬਘੇਲ ਨੂੰ ਗਿ੍ਫ਼ਤਾਰ ਕਰਨ ਦੀ ਸੁਰਿੰਦਰ ਜੌੜਾ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।