20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣ ਦੀ ਕੋਸ਼ਿਸ਼ ਕਰਾਂਗੇ-ਹੀਰੋ

ਅਜੀਤ ਡੈਸਕ 20-07-2025
ਮੱਖੂ, 19 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਜ਼ੀਰਾ ਦੇ ਦੌਰੇ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਵੱਡਾ ਬਲ ਮਿਲੇਗਾ | ਉਹ ਹਲਕੇ ਜ਼ੀਰਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀ ਕੋਸ਼ਿਸ਼ਾਂ ਹੋਰ ਤੇਜ਼ ਕਰ ਦੇਣਗੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਹੀਰੋ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਮੈਂ ਅਕਾਲੀ ਦਲ ਨਾਲ ਪਿਆਰ ਰੱਖਣ ਵਾਲੇ ਹਰੇਕ ਇਨਸਾਨ ਨੂੰ ਪ੍ਰੇਮ ਸਹਿਤ ਅਪੀਲ ਕਰਦਾ ਹਾਂ ਕਿ ਉਹ 21 ਜੁਲਾਈ ਨੂੰ ਹੀਰੋ ਫਾਰਮ ਮੱਖੂ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਅਤੇ ਉਨ੍ਹਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਕੇ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਕੇ ਪੰਜਾਬ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ਕਿਉਂਕਿ ਜੇਕਰ ਖੇਤਰੀ ਪਾਰਟੀ ਮਜ਼ਬੂਤੀ ਨਾਲ ਉੱਭਰੇ ਤਾਂ ਹੀ ਉਹ ਆਪਣੇ ਪ੍ਰਦੇਸ਼ ਦੀ ਆਵਾਜ਼ ਬੁਲੰਦ ਕਰਨ ਵਿਚ ਆਪਣਾ ਯੋਗਦਾਨ ਪਾ ਸਕਦੀ ਹੈ | ਉਨ੍ਹਾਂ ਵਲੋਂ ਵੱਖ-ਵੱਖ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਨੂੰ ਬਾਖ਼ੂਬੀ ਨਿਭਾਉਂਦੇ ਹੋਏ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇਸ ਦੌਰੇ ਨੂੰ ਸਫਲ ਬਣਾਉਣ ਵਿਚ ਆਪਣੀ ਕੋਸ਼ਿਸ਼ ਕਰਨ | ਉਨ੍ਹਾਂ ਕਿਹਾ ਕਿ ਪ੍ਰਧਾਨ ਜੋ ਵੀ ਮੈਨੂੰ ਹਲਕੇ ਜ਼ੀਰਾ ਇਸ ਸਬੰਧੀ ਜ਼ਿੰਮੇਵਾਰੀ ਸੌਂਪਣਗੇ | ਮੈਂ ਉਸ ਨੂੰ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਾਂਗਾ ਤੇ ਪਾਰਟੀ ਨੂੰ ਕਿਸੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਆਉਣ ਦੇਵਾਂਗਾ |
ਪਿਛਲੀ ਖ਼ਬਰ ਸੁਖਬੀਰ ਬਾਦਲ ਦੀ ਮੱਖੂ ਫੇਰੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ-ਅਕਾਲੀ ਆਗੂ ਅਗਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਦੀ ਸਰਬਸੰਮਤੀ ਦੇ ਨਾਲ ਹੋਈ ਚੋਣ ਉਡੀਕ ਬਿੰਦਰਾ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।