20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੁਖਬੀਰ ਬਾਦਲ ਦੀ ਮੱਖੂ ਫੇਰੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ-ਅਕਾਲੀ ਆਗੂ

ਅਜੀਤ ਡੈਸਕ 20-07-2025
ਜ਼ੀਰਾ, 19 ਜੁਲਾਈ (ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਹੀਰੋ ਫਾਰਮ ਮੱਖੂ ਵਿਖੇ ਭਲਕੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਦਾਅਵਾ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਡੈਲੀਗੇਟ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ, ਸੀਨੀਅਰ ਅਕਾਲੀ ਆਗੂ ਗੁਰਬਖ਼ਸ਼ ਸਿੰਘ ਸੇਖੋਂ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬੁਲਾਰੇ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਉਨ੍ਹਾਂ ਵਲੋਂ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕੇ ਦੇ ਕਸਬਿਆਂ ਅਤੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਅਤੇ ਪਿੰਡਾਂ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਕਾਰਜਕਾਲ ਦੇ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿਚ ਕੀਤੇ ਗਏ ਸਰਬਪੱਖੀ ਵਿਕਾਸ ਦੇ ਕੰਮ ਅਤੇ ਹਰ ਵਰਗ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ | ਇਹਨਾਂ ਆਗੂਆਂ ਨੇ ਦਾਅਵਾ ਕੀਤਾ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਪੰਜਾਬ ਹੀ ਪੰਜਾਬ ਦੀ ਅਜਿਹੀ ਇਕਲੌਤੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਦੀ ਗੱਲ ਕਰਦੀ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਜੇ ਲਗਭਗ ਡੇਢ ਸਾਲ ਦਾ ਸਮਾਂ ਪਿਆ ਹੈ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣੇ ਤੋਂ ਹੀ ਇਹਨਾਂ ਚੋਣਾਂ ਵਿਚ ਹਿੱਸਾ ਲੈਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਨੌਜਵਾਨਾਂ ਨੂੰ ਪਾਰਟੀ ਦੇ ਇਤਿਹਾਸ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੇ ਵਿਚ ਨਵੇਂ ਜੋਸ਼ ਦਾ ਸੰਚਾਰ ਕੀਤਾ ਜਾ ਸਕੇ |
ਪਿਛਲੀ ਖ਼ਬਰ ਮੰਦਰ ਮਾਤਾ ਜੱਜਲ ਵਾਲੀ ਤੋਂ ਸ਼ਹਿਰ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣ ਦੀ ਕੋਸ਼ਿਸ਼ ਕਰਾਂਗੇ-ਹੀਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।