20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜੋਗਿੰਦਰ ਸਿੰਘ ਜਿੰਦੂ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਵਜੋਂ ਨਿਯੁਕਤੀ 'ਤੇ ਸੁੱਖ ਜੌੜਾ ਨੇ ਦਿੱਤੀ ਵਧਾਈ

ਅਜੀਤ ਡੈਸਕ 20-07-2025
ਜ਼ੀਰਾ, 19 ਜੁਲਾਈ (ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਪ੍ਰਧਾਨ ਨਿਯੁਕਤ ਕਰਕੇ ਜ਼ਿਲੇ੍ਹ ਵਿਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਿਆ ਹੈ | ਇਸ ਨਿਯੁਕਤੀ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੁੱਖ ਜੌੜਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਜ਼ਿਲੇ੍ਹ ਵਿਚ ਅਕਾਲੀ ਦਲ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ | ਸੁਖਵਿੰਦਰ ਸਿੰਘ ਸੁੱਖ ਜੌੜਾ ਨੇ ਕਿਹਾ ਕਿ ਜੋਗਿੰਦਰ ਸਿੰਘ ਜਿੰਦੂ ਦੀ ਨਿਯੁਕਤੀ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਨਵਾਂ ਜੋਸ਼ ਭਰੇਗੀ | ਉਨ੍ਹਾਂ ਨੇ ਜੋਗਿੰਦਰ ਸਿੰਘ ਜਿੰਦੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸਿਆਸੀ ਅਤੇ ਸਮਾਜਿਕ ਖੇਤਰ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ | ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਜ਼ਿਲ੍ਹੇ ਵਿਚ ਅਕਾਲੀ ਦਲ ਦੀ ਪਕੜ ਨੂੰ ਹੋਰ ਮਜ਼ਬੂਤ ਕਰੇਗਾ | ਜੌੜਾ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਿਆਸਤ ਵਿਚ ਪੰਥਕ ਅਤੇ ਲੋਕ ਹਿਤੈਸ਼ੀ ਮੁੱਦਿਆਂ ਨੂੰ ਉਠਾਉਣ ਲਈ ਹਮੇਸ਼ਾ ਵਚਨਬੱਧ ਰਿਹਾ ਹੈ | ਜੋਗਿੰਦਰ ਸਿੰਘ ਜਿੰਦੂ ਦੀ ਨਿਯੁਕਤੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਸਾਰਥਿਕ ਕਦਮ ਹੈ | ਸੁੱਖ ਜੌੜਾ ਨੇ ਕਿਹਾ ਕਿ ਜਿੰਦੂ ਦੀ ਅਗਵਾਈ ਵਿਚ ਜ਼ਿਲੇ੍ਹ ਦੇ ਵਰਕਰ ਸਰਗਰਮੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ |
ਪਿਛਲੀ ਖ਼ਬਰ ਰੇਲ ਵਿਭਾਗ ਵਲੋਂ ਚਲਾਏ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਤਹਿਤ ਯਾਤਰੀਆਂ ਤੋਂ ਇਕੱਠਾ ਕੀਤਾ 7.84 ਕਰੋੜ ਤੋਂ ਵੱਧ ਦਾ ਜੁਰ... ਅਗਲੀ ਖ਼ਬਰ ਮੰਦਰ ਮਾਤਾ ਜੱਜਲ ਵਾਲੀ ਤੋਂ ਸ਼ਹਿਰ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।