20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਰੇਲ ਵਿਭਾਗ ਵਲੋਂ ਚਲਾਏ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਤਹਿਤ ਯਾਤਰੀਆਂ ਤੋਂ ਇਕੱਠਾ ਕੀਤਾ 7.84 ਕਰੋੜ ਤੋਂ ਵੱਧ ਦਾ ਜੁਰਮਾਨਾ

ਅਜੀਤ ਡੈਸਕ 20-07-2025
ਫ਼ਿਰੋਜ਼ਪੁਰ, 19 ਜੁਲਾਈ (ਕੁਲਬੀਰ ਸਿੰਘ ਸੋਢੀ)-ਰੇਲ ਡਵੀਜ਼ਨ ਫ਼ਿਰੋਜ਼ਪੁਰ ਦੇ ਡੀ.ਆਰ.ਐੱਮ ਸੰਜੇ ਸ਼ਾਹੂ ਦੇ ਦਿਸ਼ਾ ਨਿਰਦੇਸ਼ ਹੇਠ ਬੀਤੀ 22 ਅਪ੍ਰੈਲ ਤੋਂ 18 ਜੁਲਾਈ ਤੱਕ ਇਕ ਵਿਸ਼ੇਸ਼ ਟਿਕਟ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਕਿ ਲਗਾਤਾਰ ਜਾਰੀ ਹੈ | ਇਸ ਮੁਹਿੰਮ ਦਾ ਉਦੇਸ਼ ਅਨਿਯਮਿਤ ਅਤੇ ਬਿਨਾਂ ਟਿਕਟ ਯਾਤਰਾ ਨੂੰ ਕਾਬੂ ਕਰਕੇ ਵੈਧ ਟਿਕਟਾਂ ਵਾਲੇ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ | ਮਿਲੀ ਜਾਣਕਾਰੀ ਅਨੁਸਾਰ ਟਿਕਟ ਚੈਕਿੰਗ ਮੁਹਿੰਮ ਦੌਰਾਨ ਵਿਸ਼ੇਸ਼ ਚੈਕਿੰਗ ਸਟਾਫ਼ ਵਲੋਂ ਕਰੀਬ ਤਿੰਨ ਮਹੀਨੇ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਅਨਿਯਮਿਤ ਯਾਤਰੀਆਂ ਦੇ ਕੁੱਲ 1,16,982 ਮਾਮਲੇ ਫੜੇ ਗਏ, ਜਿਨ੍ਹਾਂ ਤੋਂ 7.84 ਕਰੋੜ ਦਾ ਮਾਲੀਆ ਵਸੂਲਿਆ ਗਿਆ ਹੈ | ਰੇਲ ਵਿਭਾਗ ਰੇਲਵੇ ਯਾਤਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਡਿਵੀਜ਼ਨ ਉਨ੍ਹਾਂ ਵਿਚ ਵੈਧ ਟਿਕਟਾਂ ਨਾਲ ਯਾਤਰਾ ਕਰਨ ਲਈ ਜਾਗਰੂਕਤਾ ਵੀ ਪੈਦਾ ਕਰ ਰਿਹਾ ਹੈ | ਡੀ.ਆਰ.ਐੱਮ ਨੇ ਦੱਸਿਆ ਕਿ ਇਹ ਆਮਦਨ ਟਿਕਟ ਜਾਂਚ ਸਟਾਫ਼ ਦੇ ਨਿਰੰਤਰ ਯਤਨਾਂ ਸਦਕਾ ਪ੍ਰਾਪਤ ਹੋਈ ਹੈ, ਜੋ ਰੇਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ | ਡਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਟਿਕਟ ਚੈਕਿੰਗ ਟੀਮ ਦੀ ਪ੍ਰਸੰਸਾ ਕਰਦੇ ਹੋਏ ਯਾਤਰੀਆਂ ਨੂੰ ਵੈਧ ਟਿਕਟਾਂ ਨਾਲ ਯਾਤਰਾ ਕਰਨ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ 28ਵੇਂ ਜ਼ੋਨਲ ਖੇਡ ਮੁਕਾਬਲਿਆਂ ਦਾ ਉਦਘਾਟਨ ਅਗਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਵਜੋਂ ਨਿਯੁਕਤੀ 'ਤੇ ਸੁੱਖ ਜੌੜਾ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।