20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ 28ਵੇਂ ਜ਼ੋਨਲ ਖੇਡ ਮੁਕਾਬਲਿਆਂ ਦਾ ਉਦਘਾਟਨ

ਅਜੀਤ ਡੈਸਕ 20-07-2025
ਤਲਵੰਡੀ ਭਾਈ, 19 ਜੁਲਾਈ (ਰਵਿੰਦਰ ਸਿੰਘ ਬਜਾਜ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਰੋਲੀ ਭਾਈ ਜ਼ੋਨ ਦਾ 28ਵਾਂ ਜ਼ੋਨਲ ਖੇਡ ਮੁਕਾਬਲਾ ਜੋਸ਼ੋ-ਖਰੋਸ਼ ਨਾਲ ਸ਼ੁਰੂ ਕੀਤਾ ਗਿਆ | ਜਿਸ ਦੇ ਉਦਘਾਟਨ ਮੌਕੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਵਿਚ ਸਕੂਲ ਦੇ ਪਿ੍ੰਸੀਪਲ ਵਿਜੇ ਸਕਲਾਨੀ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ | ਕਮਲਦੀਸ਼ਪਾਲ ਸਿੰਘ ਸੋਢੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਾਰੀਆਂ ਟੀਮਾਂ ਨੂੰ ਆਉਣ ਵਾਲੇ ਮੈਚਾਂ ਲਈ ਹੌਸਲਾ ਅਫਜਾਈ ਕਰਦੇ ਹੋਏ ਖੇਡ ਭਾਵਨਾ ਨਾਲ ਖੇਡਣ ਦਾ ਸੰਦੇਸ਼ ਦਿੱਤਾ | ਮੁੱਖ ਮਹਿਮਾਨ ਗੁਰਪ੍ਰੀਤ ਕੌਰ ਜ਼ੋਨ ਪ੍ਰਧਾਨ ਅਤੇ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ, ਰਮਨਦੀਪ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਦਾਰਾਪੁਰ, ਇਕਬਾਲ ਸਿੰਘ ਜ਼ੋਨ ਸਕੱਤਰ, ਅੰਮਿ੍ਤਪਾਲ ਸਿੰਘ ਫਾਈਨੈਂਸ ਸਕੱਤਰ ਅਤੇ ਡੀ.ਪੀ.ਈ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਅਤੇ ਲਖਵਿੰਦਰ ਸਿੰਘ ਪੀ.ਟੀ.ਆਈ. ਸਰਕਾਰੀ ਹਾਈ ਸਕੂਲ ਦਾਰਾਪੁਰ ਸ਼ਾਮਿਲ ਸਨ, ਵਲੋਂ ਰਿਬਨ ਕੱਟਣ ਦੀ ਰਸਮ ਅਦਾ ਕੀਤੀ ਗਈ | ਸਕੂਲ ਦੇ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ ਅਤੇ ਸਕੂਲ ਪੈ੍ਰਜੀਡੈਂਟ ਸੁਖਵਿੰਦਰ ਕੌਰ ਸੋਢੀ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਇਸ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕੀਆਂ ਅਤੇ ਅੰਡਰ-14 ਲੜਕਿਆਂ ਦੇ ਵਰਗਾਂ ਵਿਚ ਰੋਮਾਂਚਿਕ ਕਿ੍ਕਟ ਮੈਚ ਸ਼ੁਰੂ ਕੀਤੇ ਗਏ ਅਤੇ ਖਿਡਾਰੀਆਂ ਨੇ ਨਿਰਪੱਖ ਖੇਡ ਤੇ ਸਤਿਕਾਰ ਦਾ ਵਾਅਦਾ ਕਰਦੇ ਹੋਏ ਖੇਡ ਭਾਵਨਾ ਨੂੰ ਬਣਾਈ ਰੱਖਣ ਦਾ ਪ੍ਰਣ ਲਿਆ |
ਪਿਛਲੀ ਖ਼ਬਰ ਡਾ. ਸਤਵੀਰ ਸਿੰਘ ਮਿਰਜ਼ੇ ਕੇ 'ਪੰਜਾਬ ਦੀ ਬੁਲੰਦ ਆਵਾਜ਼ ਤੇ ਪਾਰਸ' ਦੇ ਖ਼ਿਤਾਬ ਨਾਲ ਸਨਮਾਨਿਤ ਅਗਲੀ ਖ਼ਬਰ ਰੇਲ ਵਿਭਾਗ ਵਲੋਂ ਚਲਾਏ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਤਹਿਤ ਯਾਤਰੀਆਂ ਤੋਂ ਇਕੱਠਾ ਕੀਤਾ 7.84 ਕਰੋੜ ਤੋਂ ਵੱਧ ਦਾ ਜੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।