21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਡੀ.ਸੀ. ਮਾਡਲ ਸਕੂਲ ਦੇ ਬੱਚਿਆਂ ਨੇ ਅੰਤਰ-ਸਕੂਲ ਸ਼ਤਰੰਜ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 20-07-2025
ਫ਼ਿਰੋਜ਼ਪੁਰ, 19 ਜੁਲਾਈ (ਦਵਿੰਦਰ ਪਾਲ ਸਿੰਘ)- ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਅੰਤਰ-ਹਾਊਸ ਸ਼ਤਰੰਜ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਡੀਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਅਤੇ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੇ ਸੈਂਕੜੇ ਬੱਚਿਆਂ ਨੇ ਹਿੱਸਾ ਲਿਆ | ਟੂਰਨਾਮੈਂਟ ਦਾ ਉਦਘਾਟਨ ਡਾਇਰੈਕਟਰ ਮਨਜੀਤ ਸਿੰਘ ਢਿੱਲੋਂ ਅਤੇ ਪਿ੍ੰਸੀਪਲ ਯਾਦਾਂ ਚਾਵਲਾ ਨੇ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਮੁੰਡਿਆਂ ਅਤੇ ਕੁੜੀਆਂ ਨੇ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਇਨ੍ਹਾਂ ਸ਼ਾਨਦਾਰ ਹੋਏ ਮੁਕਾਬਲਿਆਂ ਵਿਚ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਸ਼ਤਰੰਜ ਦਿਮਾਗ਼ ਨਾਲ ਖੇਡੀ ਜਾਣ ਵਾਲੀ ਖੇਡ ਹੈ ਅਤੇ ਇਸ ਰਾਹੀਂ ਖਿਡਾਰੀ ਦੇ ਦਿਮਾਗ਼ ਦੀ ਕਸਰਤ ਹੁੰਦੀ ਹੈ ਅਤੇ ਉਸ ਦੀ ਸੋਚਣ ਸ਼ਕਤੀ ਵੀ ਵਧਦੀ ਹੈ | ਇਸ ਮੌਕੇ ਡਿਪਟੀ ਪਿ੍ੰਸੀਪਲ ਮਨੀਸ਼ ਬੰਗਾ, ਗਰੁੱਪ ਸਪੋਰਟਸ ਅਫ਼ਸਰ ਅਭਿਸ਼ੇਕ ਮਦਾਨ, ਸੀਨੀਅਰ ਜੀ.ਐੱਮ ਪਿਊਸ਼ ਬੇਰੀ, ਹੈੱਡ ਮਿਸਟੈੱ੍ਰਸ ਰਿਤਿਕਾ ਸੋਨੀ ਮੌਜੂਦ ਸਨ |
ਪਿਛਲੀ ਖ਼ਬਰ ਸਵ. ਨਿਰਮਲ ਸਿੰਘ ਖੋਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਦਾਸ ਅਤੇ ਬ੍ਰਾਊਨ ਸਕੂਲ ਦੇ ਤਿੰਨ ਵਿਦਿਆਰਥੀ ਦੱਖਣੀ ਕੋਰੀਆ 'ਚ ਹੋਣ ਵਾਲੀ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਲਈ ਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।