21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ 'ਚ ਕੀਤਾ ਸੰਘਰਸ਼ ਦਾ ਐਲਾਨ

ਅਜੀਤ ਡੈਸਕ 20-07-2025
ਫ਼ਿਰੋਜ਼ਪੁਰ, 19 ਜੁਲਾਈ (ਦਵਿੰਦਰ ਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਗੱਲਬਾਤ ਕਰਦਿਆਂ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਮੋਦੀ-ਅਮਿਤ ਸ਼ਾਹ ਅਤੇ ਯੋਗੀ ਰਾਜ ਦੀ ਤਰਜ਼ 'ਤੇ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪੁਲਿਸ ਰਾਜ ਵਿਚ ਤਬਦੀਲ ਕਰਨ(ਝੂਠੇ ਪੁਲਿਸ ਮੁਕਾਬਲੇ,ਬੁਲਡੋਜ਼ਰ ਮਾਡਲ ਆਦਿ) ਅਤੇ ਜਮਹੂਰੀ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਨੀਤੀ ਖ਼ਿਲਾਫ਼ ਅਤੇ ਸੰਗਰੂਰ ਜ਼ਿਲੇ੍ਹ ਵਿਚ ਲੱਗੀ ਅਣ-ਐਲਾਨੀ ਪਾਬੰਦੀ ਰੱਦ ਕਰਵਾਉਣ ਲਈ 25 ਜੁਲਾਈ ਨੂੰ ਸੰਗਰੂਰ ਵਿਖੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿਚ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਸੂਬੇ ਦੇ ਲੋਕ ਸਭਾ/ਰਾਜ ਸਭਾ ਮੈਂਬਰਾਂ ਨੂੰ ਮਾਸ ਡੈਪੂਟੇਸ਼ਨਾਂ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ | ਆਗੂਆਂ ਕਿਹਾ ਕਿ ਪੰਜਾਬ ਵਿਚ ਪੁਰਾਣੀ ਪੈਨਸ਼ਨ ਪ੍ਰਤੀ ਸਰਕਾਰ ਦੇ ਨਕਾਰਾਤਮਿਕ ਰਵੱਈਏ,ਪੈਨਸ਼ਨ ਦੇ ਦੇਸ਼ ਵਿਆਪੀ ਸੰਘਰਸ਼ ਦੀ ਸਥਿਤੀ ਅਤੇ ਸੂਬੇ ਵਿਚ ਪੈਨਸ਼ਨ ਦੇ ਸੰਘਰਸ਼ ਦੇ ਸਮੁੱਚੇ ਨੁਕਤਿਆਂ ਤੇ ਵਿਸਥਾਰੀ ਚਰਚਾ ਕਰਨ ਅਤੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਨ ਲਈ 15 ਅਗਸਤ ਨੂੰ ਲੁਧਿਆਣਾ ਵਿਖੇ ਫ਼ਰੰਟ ਦੀ ਵਿਸਥਾਰੀ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਗਿਆ | ਸੂਬਾ ਕਮੇਟੀ ਮੀਟਿੰਗ ਵਿਚ ਕਨਵੀਨਰ ਅਤਿੰਦਰ ਪਾਲ ਸਿੰਘ, ਜ਼ੋਨ ਕਨਵੀਨਰਾਂ ਗੁਰਵਿੰਦਰ ਖਹਿਰਾ, ਇੰਦਰਸੁਖਦੀਪ ਸਿੰਘ, ਦਲਜੀਤ ਸਫੀਪੁਰ, ਡੀ.ਐੱਮ.ਐੱਫ ਦੇ ਸੂਬਾ ਪ੍ਰਧਾਨ ਅਤੇ ਸਕੱਤਰ ਕ੍ਰਮਵਾਰ ਜਰਮਨਜੀਤ ਸਿੰਘ ਅਤੇ ਹਰਦੀਪ ਟੋਡਰਪੁਰ, ਡੀ.ਟੀ.ਐੱਫ ਦੇ ਸੂਬਾ ਪ੍ਰਧਾਨ ਅਤੇ ਸਕੱਤਰ ਵਿਕਰਮ ਦੇਵ ਸਿੰਘ ਅਤੇ ਮਹਿੰਦਰ ਕੌੜਿਆਂਵਾਲੀ ਸਮੇਤ ਜਸਵਿੰਦਰ ਅÏਜਲਾ, ਸਤਪਾਲ ਸਮਾਣਵੀ, ਰਮਨਦੀਪ ਸਿੰਗਲਾ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਜਗਦੀਸ਼ ਸੱਪਾਂ ਵਾਲੀ, ਰਾਜੇਸ਼ ਪਰਾਸ਼ਰ, ਕੰਵਰਦੀਪ ਸਿੰਘ ਢਿੱਲੋਂ, ਅਮਰਜੀਤ ਸਿੰਘ, ਗੁਰਜਿੰਦਰ ਸਿੰਘ, ਮਨਜੀਤ ਸਿੰਘ ਦਸੂਹਾ, ਸੁਖਵਿੰਦਰ ਗਿਰ, ਗੁਰਮੁੱਖ ਸਿੰਘ, ਰਜਿੰਦਰ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ ਭਾਵੜਾ, ਅਮਰਦੀਪ ਸ਼ਰਮਾ, ਬਲਜੀਤ ਸਿੰਘ, ਜਗਰੂਪ ਸਿੰਘ, ਸੁਖਦੇਵ ਡਾਂਸੀਵਾਲ, ਜਗਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 2027 'ਚ ਸਾਹਿਬ ਕਾਂਸ਼ੀ ਰਾਮ ਦੇ ਸੁਪਨਿਆਂ ਦਾ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਸਿਰਜੇਗੀ ਬਸਪਾ-ਸੁਲਹਾਣੀ ਅਗਲੀ ਖ਼ਬਰ ਸਵ. ਨਿਰਮਲ ਸਿੰਘ ਖੋਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।