21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

2027 'ਚ ਸਾਹਿਬ ਕਾਂਸ਼ੀ ਰਾਮ ਦੇ ਸੁਪਨਿਆਂ ਦਾ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਸਿਰਜੇਗੀ ਬਸਪਾ-ਸੁਲਹਾਣੀ

ਅਜੀਤ ਡੈਸਕ 20-07-2025
ਫ਼ਿਰੋਜ਼ਪੁਰ, 19 ਜੁਲਾਈ (ਗੁਰਿੰਦਰ ਸਿੰਘ)-ਆਜ਼ਾਦੀ ਦੇ 78 ਸਾਲ ਬੀਤ ਜਾਣ ਬਾਅਦ ਵੀ ਸੂਬਾ ਪੰਜਾਬ ਦੀ ਹਾਲਤ ਤਰਸਯੋਗ ਬਣੀ ਹੋਈ ਹੈ, ਦੇਸ਼ ਦੀ ਵੰਡ ਸਮੇਂ ਪੰਜ ਦਰਿਆਵਾਂ ਦੀ ਧਰਤੀ ਨਾਲ ਜਾਣੇ ਜਾਂਦੇ ਪੰਜਾਬ ਦੇ ਦੋ ਦਰਿਆ ਪੰਜਾਬ ਤੋਂ ਖੁੱਸ ਗਏ ਅਤੇ ਇਸ ਦੀ ਹਾਲਤ ਇਕ ਅੰਗਹੀਣ ਵਰਗੀ ਬਣ ਗਈ ਅਤੇ ਰਹਿੰਦਾ ਖੂੰਹਦਾ ਹੁਣ ਤੱਕ ਬਣੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਲੋਟੂ ਰਾਜਨੀਤਕ ਲੀਡਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਨੇ ਪੰਜਾਬ ਵਿਚ ਨਸ਼ਿਆਂ ਦਾ ਦਰਿਆ ਵਗਾ ਕੇ ਸੂਬੇ ਦੀ ਹਾਲਤ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਰ ਦਿੱਤੀ ਹੈ | ਪੰਜਾਬ ਦੀ ਲੰਬੇ ਸਮੇਂ ਤੋਂ ਕੰਗਾਲੀ, ਬੇਰੁਜ਼ਗਾਰੀ, ਭਿ੍ਸ਼ਟਾਚਾਰ ਨਾਲ ਹਾਲਤ ਤਰਸਯੋਗ ਬਣੀ ਹੋਈ ਹੈ | ਬਸਪਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਹਿਬ ਕਾਂਸ਼ੀ ਰਾਮ ਦੇ ਸੁਪਨਿਆਂ ਦਾ ਪੰਜਾਬ ਸਿਰਜੇਗੀ | ਇਹ ਵਿਚਾਰ ਅੱਜ ਇੱਥੇ ਬਸਪਾ ਦੇ ਜ਼ਿਲ੍ਹਾ ਦਫ਼ਤਰ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਲਾਲ ਸਿੰਘ ਸੁਲਹਾਣੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਅਤੇ ਨਾਅਰਿਆਂ ਨਾਲ ਵਰਗਲਾ ਕੇ ਸਰਕਾਰਾਂ ਬਣਾਈਆਂ ਅਤੇ ਪਿੱਛੋਂ ਉਨ੍ਹਾਂ ਦੀ ਹਾਲਤ ਤਾਂ ਕੀ ਸੁਧਾਰਨੀ ਸੀ ਸਗੋਂ ਉਨ੍ਹਾਂ ਦਾ ਖ਼ੁਦ ਹੀ ਸ਼ੋਸ਼ਣ ਕਰਨ ਲੱਗੀਆਂ | ਉਨ੍ਹਾਂ ਕਿਹਾ ਕਿ ਬਸਪਾ ਦੇ ਕੌਮੀ ਪ੍ਰਧਾਨ ਭੈਣ ਮਾਇਆਵਤੀ ਦੇ ਨਿਰਦੇਸ਼ਾਂ ਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਬਸਪਾ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ 'ਤੇ ਮੁਹਿੰਮ ਦਾ ਆਗਾਜ਼ ਕਰ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਬਸਪਾ ਵਲੋਂ ਪੰਜਾਬ ਦੇ ਲੋਕਾਂ ਨੂੰ ਪੰਜਾਬ ਸੰਭਾਲੋ ਮੁਹਿੰਮ ਤਹਿਤ ਹੋਕਾ ਦੇ ਰਹੀ ਹੈ ਅਤੇ ਅਪੀਲ ਕੀਤੀ ਜਾ ਰਹੀ ਹੈ ਕਿ 'ਬਸਪਾ ਨੂੰ ਦਿਓ ਪੰਜ ਸਾਲ, ਪੰਜਾਬ ਬਣੇਗਾ ਤੰਦਰੁਸਤ ਖ਼ੁਸ਼ਹਾਲ' | ਉਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੰਤਵ ਦੀ ਪੂਰਤੀ ਲਈ ਘਰ-ਘਰ, ਪਿੰਡ-ਪਿੰਡ ਜਾ ਕੇ ਬੂਥ, ਸੈਕਟਰ, ਕਮੇਟੀਆਂ ਦਾ ਗਠਨ ਕਰਨ ਵਿਚ ਤੇਜ਼ੀ ਲਿਆਉਣ | ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਓਮ ਪ੍ਰਕਾਸ਼ ਸਰੋਏ ਨੇ ਆਗੂਆਂ ਤੇ ਵਰਕਰਾਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੈਕਟਰ ਕਮੇਟੀਆਂ ਦਾ ਗਠਨ ਕਰਨ ਦੀ ਤਗੀਦ ਕੀਤੀ | ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕਪਤਾਨ ਨੇ ਕੀਤੀ ਜਦੋਂ ਕਿ ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਭੱਟੀ, ਹਲਕਾ ਪ੍ਰਧਾਨ ਬਲਵਿੰਦਰ ਸਿੰਘ ਕੋਟਕਰੋੜ, ਜਨਰਲ ਸਕੱਤਰ ਜਨਾਬ ਲਾਲ ਦੀਨ ਲੁਹਾਮ, ਖ਼ਜ਼ਾਨਚੀ ਗੁਰਮੇਲ ਸਿੰਘ ਤਲਵੰਡੀ, ਜ਼ਿਲ੍ਹਾ ਕੋਆਰਡੀਨੇਟਰ ਤਾਰਾ ਸਿੰਘ ਮਾਰਸ਼ਲ , ਸਕੱਤਰ ਹਾਕਮ ਸਿੰਘ ਪੰਛੀ , ਕੋਆਰਡੀਨੇਟਰ ਕੁਲਦੀਪ ਸਿੰਘ ਬਰਾੜ, ਐਡਵੋਕੇਟ ਮਲਕੀਤ ਸਿੰਘ ਖੋਖਰ ਜ਼ਿਲ੍ਹਾ ਕੋਆਰਡੀਨੇਟਰ ਮੀਤ ਪ੍ਰਧਾਨ ਹਰਬੰਸ ਸਿੰਘ, ਯੂਨਿਸ ਭੱਟੀ ਸਕੱਤਰ,
ਪਿਛਲੀ ਖ਼ਬਰ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਨੇ ਸਾਥੀ ਰਣਬੀਰ ਸਿੰਘ ਦੀ ਮਨਾਈ ਪਹਿਲੀ ਬਰਸੀ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ 'ਚ ਕੀਤਾ ਸੰਘਰਸ਼ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।