21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮੱਧਰੇ, ਕੋਟ ਭਾਈ, ਸੌਦਾਗਰ ਸਿੰਘ ਵਿਖੇ ਜਾਗਰੂਕਤਾ ਸਭਾਵਾਂ

ਅਜੀਤ ਡੈਸਕ 20-07-2025
ਫ਼ਿਰੋਜ਼ਪੁਰ, 19 ਜੁਲਾਈ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਉਲੀਕੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਲੋਕਾਂ ਦੀ ਸ਼ਮੂਲੀਅਤ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਦਾ ਸਹਿਯੋਗ ਕਰਨ ਦੇ ਮੰਤਵ ਨਾਲ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਵਲੋਂ ਨਸ਼ਾ ਮੁਕਤੀ ਯਾਤਰਾ ਕੱਢ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ | ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਵਿਚ ਡਾ. ਅਮਨਦੀਪ ਕੌਰ ਗੋਸਲ ਨੇ ਪਿੰਡ ਮੱਧਰੇ ਅਤੇ ਕੋਟ ਭਾਈ ਸੌਦਾਗਰ ਸਿੰਘ ਵਿਖੇ ਆਯੋਜਿਤ ਜਨ ਸਭਾਵਾਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਪੀੜਤਾਂ ਦਾ ਇਲਾਜ ਇਲਾਜ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖਿਆ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈਆਂ ਨਾ ਕਰਨ ਕਰਕੇ ਨੌਜਵਾਨ ਇਸ ਮਾੜੀ ਕੁਰੀਤੀ ਵੱਲ ਫਸੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਲੋਕਾਂ ਨੂੰ ਸਰਕਾਰ ਦੇ ਇਨ੍ਹਾਂ ਯਤਨਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਇਸ ਮੌਕੇ ਡੀ.ਐੱਸ.ਪੀ ਸੁਖਵਿੰਦਰ ਸਿੰਘ, ਸ਼ਰਨਜੀਤ ਸਿੰਘ ਬਲਾਕ ਪ੍ਰਧਾਨ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਸਿੰਘ, ਹਰਮੀਤ ਸਿੰਘ ਖਾਈ, ਨਿਸ਼ਾਨ ਸਿੰਘ ਸਰਪੰਚ ਖਾਈ, ਸੁਖਵਿੰਦਰ ਸਿੰਘ ਸਰਪੰਚ, ਸੁਖਦੇਵ ਸਿੰਘ ਸਰਪੰਚ, ਗਗਨਦੀਪ ਸਿੰਘ ਬਲਾਕ ਪ੍ਰਧਾਨ, ਦਵਿੰਦਰ ਸਿੰਘ ਟੋਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਸਮਾਜ ਸੇਵੀ ਮਨਦੀਪ ਕੌਰ ਟਾਂਗਰਾ ਨਾਲ ਮਿਲ ਕੇ ਲਗਾਏ ਬੂਟੇ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਨਵੇਂ ਸੈਸ਼ਨ 2025-26 ਲਈ ਕਾਲਜ ਪ੍ਰਾਸਪੈਕਟਸ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।