01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹਲਕਾ ਵਿਧਾਇਕ ਭੁੱਲਰ ਨੇ ਨਸ਼ੇ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ <br/>

ਅਜੀਤ ਡੈਸਕ 21-07-2025
ਨਸ਼ੇ ਤੋਂ ਬਚਾਅ ਸਬੰਧੀ ਵੱਖ-ਵੱਖ ਪਿੰਡਾਂ ਵਿਚ ਜਨ ਸਭਾਵਾਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਸਮੇਂ ਵਿਧਾਇਕ ਭੁੱਲਰ ਤੇ ਹਾਜ਼ਰ ਪਿੰਡਾਂ ਦੇ ਲੋਕ | ਅਜੀਤ ਤਸਵੀਰ


ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮੁਹਿੰਮ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪਿੰਡ ਝੁੱਗੇ ਹਜ਼ਾਰਾ ਸਿੰਘ, ਖਾਈ ਅਤੇ ਇੰਦਰਾ ਕਾਲੋਨੀ ਵਿਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿਚ ਸ਼ਿਰਕਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਇਸ ਨਿਰਨਾਇਕ ਜੰਗ ਵਿਚ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ | ਵਿਧਾਇਕ ਭੁੱਲਰ ਨੇ ਨਸ਼ਿਆਂ ਦੇ ਕਹਿਰ ਤੋਂ ਨਿਜਾਤ ਪਾਉਣ ਲਈ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਵਰਤੋਂ ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ |
ਵਿਧਾਇਕ ਭੁੱਲਰ ਨੇ ਕਿਹਾ ਕਿ ਨਸ਼ਾ ਕੇਵਲ ਇਕ ਵਿਅਕਤੀ ਹੀ ਨਹੀਂ, ਸਗੋਂ ਪੂਰੇ ਪਰਿਵਾਰ, ਸਮਾਜ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦਾ ਹੈ | ਇਸ ਲਈ ਇਸ ਬੁਰਾਈ ਦੇ ਮੁਕਾਬਲੇ ਲਈ ਸਾਡਾ ਇਕੱਠਾ ਹੋਣਾ ਬਹੁਤ ਜ਼ਰੂਰੀ ਹੈ | ਜਾਗਰੂਕਤਾ ਦੇ ਨਾਲ ਵਿਧਾਇਕ ਵਲੋਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਗਈ ਕਿ ਪਿੰਡ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵਲੋਂ ਵੀ ਸਾਥ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਡੀ.ਐੱਸ.ਪੀ. ਸੁਖਵਿੰਦਰ ਸਿੰਘ, ਦਲੇਰ ਸਿੰਘ (ਵਾਈਸ ਕੋਆਰਡੀਨੇਟਰ), ਹਰਮੀਤ ਸਿੰਘ ਖਾਈ, ਨਿਸ਼ਾਨ ਸਿੰਘ ਸਰਪੰਚ ਖਾਈ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਬਿੱਲਾ ਸਰਪੰਚ, ਸੰਦੀਪ ਸਰਪੰਚ, ਮਨਪ੍ਰੀਤ ਸਿੰਘ, ਗੁਰਭੇਜ ਸਿੰਘ, ਨਰਿੰਦਰ ਗਰੋਵਰ, ਸੁਬੇਗ ਸਿੰਘ, ਮੱਸਾ ਸਿੰਘ ਤੇ ਮੇਜਰ ਸਿੰਘ ਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ |


ਪਿਛਲੀ ਖ਼ਬਰ ਭਾਈ ਹਰਪਾਲ ਸਿੰਘ ਬਲ੍ਹੇਰ ਨੂੰ ਸ੍ਰੀ ਤਰਨਤਾਰਨ ਸਾਹਿਬ ਹਲਕੇ ਤੋਂ ਬਣਾਇਆ ਜਾਵੇ ਉਮੀਦਵਾਰ-ਜਥੇਦਾਰ ਚੁਰੀਆਂ ਅਗਲੀ ਖ਼ਬਰ 'ਬੁਲੰਦ ਖਿਆਲਾਂ ਦੇ ਅਹਿਸਾਸ' ਕਿਤਾਬ ਦਾ ਲੋਕ-ਅਰਪਣ ਸਮਾਗਮ ਯਾਦਗਾਰੀ ਹੋ ਨਿੱਬੜਿਆ ਜੈਤੋ ਦੀ ਪਬਲਿਕ ਲਾਇਬ੍ਰੇਰੀ ਨੂੰ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।