01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਾਈ ਹਰਪਾਲ ਸਿੰਘ ਬਲ੍ਹੇਰ ਨੂੰ ਸ੍ਰੀ ਤਰਨਤਾਰਨ ਸਾਹਿਬ ਹਲਕੇ ਤੋਂ ਬਣਾਇਆ ਜਾਵੇ ਉਮੀਦਵਾਰ-ਜਥੇਦਾਰ ਚੁਰੀਆਂ

ਅਜੀਤ ਡੈਸਕ 21-07-2025
ਜਥੇਦਾਰ ਦਵਿੰਦਰ ਸਿੰਘ ਚੁਰੀਆਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ |


ਮੱਖੂ, 20 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਸ੍ਰੀ ਤਰਨਤਾਰਨ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਬੀਤੇ ਦਿਨੀਂ ਸਵਰਗ ਸੁਧਾਰ ਗਏ ਹਨ | ਇਨ੍ਹਾਂ ਦੀ ਅਚਨਚੇਤ ਮੌਤ ਤੋਂ ਬਾਅਦ ਜ਼ਿਮਨੀ ਚੋਣ ਲਈ ਵੱਖ-ਵੱਖ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਵਿਉਂਤਬੰਦੀ ਕਰਨ ਵਿਚ ਲੱਗ ਗਈਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਦਵਿੰਦਰ ਸਿੰਘ ਚੁਰੀਆਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਵਿਧਾਨ ਸਭਾ ਹਲਕਾ ਸ੍ਰੀ ਤਰਨਤਾਰਨ ਸਾਹਿਬ ਦੀ ਜ਼ਿਮਨੀ ਚੋਣ ਲਈ ਭਾਈ ਹਰਪਾਲ ਸਿੰਘ ਬਲ੍ਹੇਰ ਸੂਬਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇ | ਉਨ੍ਹਾਂ ਕਿਹਾ ਕਿ ਸ਼੍ਰੀ ਤਰਨਤਾਰਨ ਸਾਹਿਬ ਪੰਥਕ ਹਲਕਾ ਹੈ ਤੇ ਭਾਈ ਹਰਪਾਲ ਸਿੰਘ ਬਲ੍ਹੇਰ ਇਸ ਹਲਕੇ ਵਿਚ ਆਪਣਾ ਵਧੀਆ ਆਧਾਰ ਰੱਖਦੇ ਹਨ ਤੇ ਪੰਥਕ ਜਥੇਬੰਦੀਆਂ ਨੂੰ ਵੀ ਭਾਈ ਹਰਪਾਲ ਸਿੰਘ ਬਲ੍ਹੇਰ ਦੀ ਹਮਾਇਤ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਪ੍ਰਾਪਰਟੀ ਟੈਕਸ 'ਚ ਕੀਤਾ ਵਾਧਾ ਪੰਜਾਬ ਵਾਸੀਆਂ ਦੀ ਜੇਬ 'ਤੇ ਇਕ ਹੋਰ ਡਾਕਾ-ਗਿੱਲ ਅਗਲੀ ਖ਼ਬਰ ਹਲਕਾ ਵਿਧਾਇਕ ਭੁੱਲਰ ਨੇ ਨਸ਼ੇ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।