ਮੁੱਦਕੀ, 20 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਪੁਲਿਸ ਥਾਣਾ ਘੱਲ ਖ਼ੁਰਦ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਬੱਸ ਅੱਡਾ ਪਿੰਡ ਸਰਾਂ ਵਾਲੀ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਹੈਰੋਇਨ ਵੇਚਣ ਦਾ ਆਦੀ ਹੈ, ਜੋ ਅੱਜ ਵੀ ਬਾਬਾ ਮਿਲਕ ਡੇਅਰੀ ਪਿੱਪਲ ਵਾਲੀ ਗਲੀ ਮੁੱਦਕੀ ਪਾਸ ਆਪਣੇ ਗਾਹਕਾਂ ਨੂੰ ਹੈਰੋਇਨ ਵੇਚ ਰਿਹਾ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਵਲੋਂ ਮਿਲੀ ਇਤਲਾਹ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਸੰਦੀਪ ਕੁਮਾਰ ਉਰਫ਼ ਸੀਪੂ ਪੁੱਤਰ ਮਦਨ ਲਾਲ ਵਾਸੀ ਰਾਮ ਨਗਰ ਮੁੱਦਕੀ, ਘੱਲ ਖ਼ੁਰਦ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 9 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਘੱਲ ਖ਼ੁਰਦ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |