02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੁਰਾਣੇ ਝਗੜੇ ਦੇ ਚੱਲਦਿਆਂ ਕੀਤੀ ਕੁੱਟਮਾਰ ਤੇ ਮਾਰੀਆਂ ਸੱਟਾਂ 13 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-07-2025
ਮੱਲਾਂਵਾਲਾ, 20 ਜੁਲਾਈ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਅਧੀਨ ਆਉਂਦੀ ਬਸਤੀ ਦੂਲਾ ਸਿੰਘ ਵਾਲੀ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਅਮਨਦੀਪ ਹਸਪਤਾਲ ਅੰਮਿ੍ਤਸਰ ਵਿਖੇ ਜੇਰੇ ਇਲਾਜ ਜਸ਼ਨਦੀਪ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਬਸਤੀ ਦੂਲਾ ਸਿੰਘ ਵਾਲੀ ਵਾਰਡ ਨੰਬਰ 1 ਮੱਲਾਂਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਮੁਲਜ਼ਮਾਂ ਨੇ ਪੁਰਾਣੇ ਝਗੜੇ ਦੇ ਚੱਲਦਿਆਂ ਹਮਮਸ਼ਵਰਾ ਹੋ ਕੇ ਮੁੱਦਈ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ | ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਮਹਾਂਵੀਰ ਸਿੰਘ, ਗੁਰਭਿੰਦਰ ਸਿੰਘ, ਹਰਨੇਕ ਸਿੰਘ, ਜਰਮਨ ਸਿੰਘ, ਦਰਸ਼ਨ ਸਿੰਘ, ਹੁਸਨਪ੍ਰੀਤ ਸਿੰਘ ਵਾਸੀਆਨ ਬਸਤੀ ਦੂਲਾ ਸਿੰਘ ਵਾਲਾ ਵਗ਼ੈਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜ਼ੀਰਾ ਵਲੋਂ ਸੇਵਾ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਨੂੰ ਕੀਤਾ ਕਾਬੂ- ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।