ਮੱਲਾਂਵਾਲਾ, 20 ਜੁਲਾਈ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਖੋਸਾ ਦਲ ਸਿੰਘ ਨੇੜੇ ਸ਼ਮਸ਼ਾਨਘਾਟ ਪਹੁੰਚੀ ਤਾਂ ਉੱਥੇ ਇਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਖੱਬੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕਰਕੇ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਿੱਠੀ ਪੁੱਤਰ ਗੁਰਨਾਮ ਸਿੰਘ ਵਾਸੀ ਖੋਸਾ ਦਲ ਸਿੰਘ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |