ਗੁਰੂਹਰਸਹਾਏ, 20 ਜੁਲਾਈ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਾਚੀਨ ਮੰਦਰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਸ੍ਰੀ ਖਾਟ ਸ਼ਾਮ ਦੀ ਕਿਰਪਾ ਨਾਲ ਗਿਆਰਸ ਨੂੰ ਮੁੱਖ ਰੱਖਦਿਆਂ ਸ੍ਰੀ ਸ਼ਾਮ ਸੰਘ ਕੀਰਤਨ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੁੰਦਰ ਸੁੰਦਰ ਭਜਨਾਂ ਦਾ ਗੁਣਗਾਨ ਮੰਦਰ ਦੇ ਪੁਜਾਰੀ ਪੰਡਿਤ ਬਿੰਦੂ ਭਾਰਦਵਾਜ ਵਲੋਂ ਰਾਤ 8 ਵਜੇ ਤੋਂ ਲੈ ਕੇ ਪ੍ਰਭੂ ਇੱਛਾ ਤੱਕ ਕੀਤਾ ਜਾਵੇਗਾ ਤੇ ਇਸ ਦੌਰਾਨ ਸ੍ਰੀ ਖਾਟੂ ਜੀ ਸ਼ਾਮ ਦਾ ਸੁੰਦਰ ਸ਼ਿੰਗਾਰ ਕੀਤਾ ਜਾਵੇਗਾ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਧਾਰਮਿਕ ਪ੍ਰੋਗਰਾਮ 'ਚ ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕੀਤੀ ਹੈ |