11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਰਕਾਰੀ ਸਕੂਲਾਂ ਅਤੇ ਪਿੰਡਾਂ 'ਚ ਮੱਛਰਾਂ ਤੋਂ ਬਚਾਅ ਲਈ ਕਰਵਾਇਆ ਦਵਾਈ ਦਾ ਛਿੜਕਾਅ

ਅਜੀਤ ਡੈਸਕ 21-07-2025
ਮਮਦੋਟ, 20 ਜੁਲਾਈ (ਸੁਖਦੇਵ ਸਿੰਘ ਸੰਗਮ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਅਤੇ ਡਾਕਟਰ ਰਾਜੂ ਚੋਹਾਨ ਐਸ.ਐਮ.ਓ ਮਮਦੋਟ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਸਬ ਸੈਂਟਰ ਲੱਖਾਂ ਹਾਜੀ ਦੀ ਟੀਮ ਵਲੋਂ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਪਿੰਡਾਂ ਅਤੇ ਸਰਕਾਰੀ ਸਕੂਲਾਂ ਵਿਚ ਮੱਛਰਾਂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਮਰਜੀਤ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਕਈ ਥਾਵਾਂ 'ਤੇ ਖੜ੍ਹਾ ਰਹਿ ਜਾਂਦਾ ਹੈ ਤੇ ਉਸ ਜਗ੍ਹਾ 'ਤੇ ਮੱਛਰ ਸਭ ਤੋਂ ਵੱਧ ਸਰਗਰਮ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਟੋਇਆਂ ਵਿਚ ਖੜ੍ਹਾ ਪਾਣੀ, ਖ਼ਾਲੀ ਕਨਟੇਨਰ, ਪਾਣੀ ਦੀਆਂ ਟੈਂਕੀਆਂ ਵਿਚ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਲਾਰਵੀਸਾਈਡ ਸਪਰੇਅ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਲੋਕਾਂ ਨੂੰ ਤੇ ਸਕੂਲਾਂ ਵਿਚ ਬੱਚਿਆਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ, ਰੋਕਥਾਮ ਦੇ ਤਰੀਕਿਆਂ ਅਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ ਪਿੰਡ ਵਾਸੀਆਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾ ਨਾ ਹੋਣ ਦੇਣ, ਲੋਕ ਸੌਣ ਵੇਲੇ ਮੱਛਰਦਾਨੀਆਂ ਦੀ ਵਰਤੋਂ ਕਰਨ |
ਪਿਛਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਤਹਿਤ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਅੱਜ ਕੀਤਾ ਜਾਵੇਗਾ ਸ੍ਰੀ ਖਾਟੂ ਸ਼ਾਮ ਦੇ ਭਜਨਾਂ ਦਾ ਗੁਣਗਾਨ -ਬਿੰਦੂ ਭਾਰਦਵਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।