11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਮਾਜ ਸੇਵੀ ਸੇਖੋਂ ਤੇ ਉਨ੍ਹਾਂ ਦੀ ਟੀਮ ਵਲੋਂ 11 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਅਜੀਤ ਡੈਸਕ 21-07-2025
ਮੁੱਦਕੀ, 20 ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਤੇ ਉਨ੍ਹਾਂ ਦੀ ਟੀਮ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ 11 ਗਰੀਬ ਲੜਕੀਆਂ ਦੇ ਵਿਆਹ ਕਰਵਾਏ ਗਏ | ਇਸ ਮੌਕੇ ਰਾਜਨੀਤਕ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਨਵੇਂ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਪਰਿਵਾਰਕ ਮੈਂਬਰਾਂ ਲਈ ਮਠਿਆਈਆਂ ਤੋਂ ਇਲਾਵਾ ਖਾਣ-ਪੀਣ ਦਾ ਹਰ ਪ੍ਰਕਾਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਅਤੇ ਹੋਰਨਾਂ ਨੇ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤੀ | ਗੁਰਪ੍ਰੀਤ ਸਿੰਘ ਸੇਖੋਂ ਦੇ ਪਿਤਾ ਜੰਗੀਰ ਸਿੰਘ ਸੇਖੋਂ ਐਮ.ਸੀ. ਵਲੋਂ ਵਿਆਹ ਵਾਲਿਆਂ ਜੋੜਿਆਂ ਨੂੰ ਵਿਸ਼ੇਸ਼ ਤੌਰ 'ਤੇ ਅਸ਼ੀਰਵਾਦ ਦਿੱਤਾ | ਇਸ ਮੌਕੇ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵਾਲੇ, ਧਿਆਨ ਸਿੰਘ ਮੰਡ ਜਥੇਦਾਰ ਸਰਬੱਤ ਖ਼ਾਲਸਾ, ਬਾਬਾ ਗੁਰਮੇਜ ਸਿੰਘ ਕਾਰ ਸੇਵਾ ਬਜੀਦਪੁਰ ਸਾਹਿਬ ਵਾਲੇ, ਸੰਤ ਬਾਬਾ ਬੋਹੜ ਸਿੰਘ ਤੂਤਾਂ ਵਾਲੇ, ਦਲੇਰ ਸਿੰਘ ਖੋਸਾ ਕੋਟਕਪੂਰਾ, ਖੁਸ਼ਕਰਨ ਸਿੰਘ ਕੈਨੇਡਾ, ਸੱਤਪਾਲ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ, ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼ੋ੍ਰਮਣੀ ਕਮੇਟੀ, ਅਮਰਦੀਪ ਸਿੰਘ ਆਸ਼ੂ ਬੰਗੜ ਹਲਕਾ ਇੰਚਾਰਜ ਕਾਂਗਰਸ ਦਿਹਾਤੀ, ਐਡਵੋਕੇਟ ਅਰਸ਼ਦੀਪ ਸਿੰਘ ਰੰਧਾਵਾ, ਲਾਡੀ ਭੁੱਲਰ, ਰਿਸ਼ੂ ਅਗਰਵਾਲ, ਪ੍ਰਵੀਨ ਗਰਗ, ਭੁਪਿੰਦਰ ਕੌਰ ਸੰਧੂ ਵਸਤੀ ਭਾਗ ਸਿੰਘ, ਪਰਮਜੀਤ ਕੌਰ ਮੁੱਦਕੀ ਪ੍ਰਧਾਨ ਕਿਸਾਨ ਯੂਨੀਅਨ, ਡਾ. ਸਤਵੀਰ ਸਿੰਘ ਮਿਰਜੇ ਕੇ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਤਲਵੰਡੀ, ਰਾਮ ਕੁਮਾਰ ਅਗਰਵਾਲ ਆੜ੍ਹਤੀਆ, ਲਲਿਤ ਅਗਰਵਾਲ, ਲਖਵੀਰ ਸਿੰਘ ਸੇਖੋਂ, ਗਗਨਦੀਪ ਗਰਗ, ਤਰੁਨਪ੍ਰੀਤ ਸਿੰਘ ਤਲਵੰਡੀ, ਜਥੇਦਾਰ ਪਰਮਜੀਤ ਸਿੰਘ ਸਰਾਂ ਖਾਲਸਾ, ਲਵਪ੍ਰੀਤ ਸਿੰਘ ਲਵਲੀ ਲੋਹਾਮ, ਹਰੀ ਚੰਦ ਗਰਗ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਗੁਰਪ੍ਰੀਤ ਸਿੰਘ ਨੰਬਰਦਾਰ ਆਦਿ ਸ਼ਲਾਘਾ ਕੀਤੀ ਗਈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅਗਲੀ ਖ਼ਬਰ ਬੇਅਦਬੀ ਬਿੱਲ ਪਾਸ ਹੋਣ ਨਾਲ ਕੌਮ 'ਚ ਆਸ ਦੀ ਕਿਰਨ ਜਾਗੀ-ਫੈਡਰੇਸ਼ਨ ਮਹਿਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।