ਜ਼ੀਰਾ, 20 ਜੁਲਾਈ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਲੋਹ ਲੰਗਰ ਸ਼ੀਹਾਂਪਾੜੀ ਵਿਖੇ ਹੋਈ | ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ 'ਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਡੀ.ਏ.ਪੀ. ਖਾਦ ਦੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇ | ਇਸ ਨਾਲ ਯੂਰੀਆ ਖਾਦ ਦੀ ਘਾਟ ਨੂੰ ਪੂਰਾ ਕੀਤਾ ਜਾਵੇ, ਜਿਸ ਨਾਲ ਪਛੇਤੇ ਝੋਨੇ ਦੀ ਲਵਾਈ ਵਿਚ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਨਕਲੀ ਦਵਾਈਆਂ 'ਤੇ ਨਕੇਲ ਕੱਸੀ ਜਾਵੇ ਤਾਂ ਜੋ ਫ਼ਸਲਾਂ ਦਾ ਨੁਕਸਾਨ ਤੋਂ ਬਚਾਇਆ ਜਾ ਸਕੇ | ਮੀਟਿੰਗ ਦੌਰਾਨ ਲੈਂਡ ਪੂਲਿੰਗ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਆਗੂਆਂ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਨੂੰ ਪਾਸ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੰਜਾਬ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਮੀਟਿੰਗ ਦੌਰਾਨ ਜੰਗਲਾਤ ਵਿਭਾਗ ਤੋਂ ਮੰਗ ਕੀਤੀ ਕਿ ਜਿਹੜੇ ਗੁੱਜਰ ਸੜਕ ਉੱਪਰ ਆਪਣੇ ਪਸ਼ੂਆਂ ਨੂੰ ਲਈ ਫਿਰਦੇ ਹਨ, ਇਸ ਨਾਲ ਜਿੱਥੇ ਸੜਕ ਉੱਪਰ ਚੱਲਦੇ ਵਾਹਨ ਦੁਰਘਟਨਾਗ੍ਰਸਤ ਹੁੰਦੇ ਹਨ, ਉੱਥੇ ਕਈ ਵਾਰ ਮਨੁੱਖੀ ਜਾਨਾਂ ਦਾ ਵੀ ਨੁਕਸਾਨ ਹੋ ਸਕਦਾ ਹੈ | ਇਨ੍ਹਾਂ ਪਸ਼ੂਆਂ ਵਲੋਂ ਫ਼ਸਲਾਂ ਅਤੇ ਛੋਟੇ ਰੁੱਖਾਂ ਦਾ ਵੀ ਨੁਕਸਾਨ ਬਹੁਤ ਜ਼ਿਆਦਾ ਕੀਤਾ ਜਾਂਦਾ ਹੈ | ਇਸ ਮੌਕੇ ਦਲਜੀਤ ਸਿੰਘ ਪ੍ਰਧਾਨ, ਸਲਵਿੰਦਰ ਸਿੰਘ, ਜਰਨੈਲ ਸਿੰਘ, ਬਗੀਚਾ ਸਿੰਘ, ਜੁਗਰਾਜ ਸਿੰਘ, ਜੋਰਾ ਸਿੰਘ, ਕਸ਼ਮੀਰ ਸਿੰਘ ਪ੍ਰਧਾਨ, ਅੰਗਰੇਜ਼ ਸਿੰਘ, ਰਾਮ ਸਿੰਘ, ਪਲਵਿੰਦਰ ਸਿੰਘ, ਡਾ. ਗੁਰਦੇਵ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਰਛਪਾਲ ਸਿੰਘ, ਹਰਭਜਨ ਸਿੰਘ, ਸਤਵੰਤ ਸਿੰਘ, ਸਾਹਿਬ ਸਿੰਘ ਸਿੱਧੂ, ਬਲਬੀਰ ਸਿੰਘ, ਅੰਗਰੇਜ਼ ਸਿੰਘ, ਗੁਰਚਰਨ ਸਿੰਘ, ਅਜਮੇਰ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |