11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼ਹੀਦ ਕੁਲਦੀਪ ਸਿੰਘ ਦੀ ਯਾਦ 'ਚ ਗੇਟ ਦਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 21-07-2025
ਮੱਲਾਂਵਾਲਾ, 20 ਜੁਲਾਈ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਲੋਹਕਾ ਕਲਾਂ ਦੇ ਫ਼ੌਜੀ ਨੌਜਵਾਨ ਕੁਲਦੀਪ ਸਿੰਘ ਜੋ ਕਿ ਫ਼ੌਜ 'ਚ ਸ਼ਹੀਦ ਹੋ ਗਏ ਸੀ | ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ ਵਿਧਾਇਕ ਨਰੇਸ਼ ਕਟਾਰੀਆ ਵਲੋਂ ਉਨ੍ਹਾਂ ਦੀ ਯਾਦ ਨੂੰ ਰਹਿੰਦੀ ਜ਼ਿੰਦਗੀ ਤੱਕ ਤਾਜ਼ਾ ਕਰਦੇ ਹੋਏ ਇੱਕ ਯਾਦਗਾਰੀ ਗੇਟ ਜਿਸ ਦਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਸੀ, ਉਸ ਦਾ ਨੀਂਹ ਪੱਥਰ ਰੱਖਣ ਪਹੁੰਚੇ | ਇਸ ਮੌਕੇ ਸਰਪੰਚ ਸੁਖਚੈਨ ਸਿੰਘ ਲੋਹਕਾ ਤੇ ਪਿੰਡ ਵਾਸੀ ਮੌਜੂਦ ਸਨ | ਵਿਧਾਇਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਵਲੋਂ ਇਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਵੀ 24 ਘੰਟੇ ਦੇ ਅੰਦਰ ਪਰਿਵਾਰ ਨੂੰ ਮਿਲ ਗਈ ਸੀ ਤੇ ਹੋਰ ਦੋ ਵਾਅਦੇ ਇੱਕ ਸਟੇਡੀਅਮ ਤੇ ਮੁਹੱਲਾ ਕਲੀਨਿਕ ਬਣਾਉਣ ਦਾ ਕੀਤਾ ਗਿਆ ਸੀ | ਉਹ ਵੀ ਜਲਦ ਪੂਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਤੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਫ਼ੌਜੀ ਕੁਲਦੀਪ ਸਿੰਘ ਦਾ ਭਰਾ ਰਣਜੀਤ ਸਿੰਘ ਤੇ ਸਮੂਹ ਪਰਿਵਾਰ ਤੋ ਇਲਾਵਾ ਸਰਪੰਚ ਸੁਖਚੈਨ ਸਿੰਘ ਪੰਨੂ, ਸਰਪੰਚ ਜਸਵੰਤ ਸਿੰਘ ਸ਼ਾਹ, ਦਰਸ਼ਨ ਸਿੰਘ ਮੈਂਬਰ, ਅੰਗਰੇਜ਼ ਸਿੰਘ ਮੈਂਬਰ, ਗੁਰਜੀਤ ਸਿੰਘ ਮੈਂਬਰ, ਸੁਰਜੀਤ ਸਿੰਘ ਮੈਂਬਰ, ਗੁਰਦਿਆਲ ਸਿੰਘ ਮੈਂਬਰ, ਬਾਬਾ ਤਰਸੇਮ ਸਿੰਘ ਬਲਾਕ ਪ੍ਰਧਾਨ, ਸੁਰਜੀਤ ਸਿੰਘ ਬਿਜਲੀ ਬੋਰਡ, ਸਤਪਾਲ ਸਿੰਘ, ਗੁਰਦੇਵ ਸਿੰਘ, ਡਾ. ਜਗਸੀਰ ਸਿੰਘ, ਰੇਸ਼ਮ ਸਿੰਘ ਬੱਬੂ, ਅਮਰੀਕ ਸਿੰਘ, ਅਜੇ ਸ਼ਾਹ ਸੋ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ 'ਆਪ' ਮਹਿਲਾ ਵਿੰਗ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਲਜੋਤ ਧਵਨ ਦਾ ਜ਼ੋਰਦਾਰ ਸਵਾਗਤ ਅਗਲੀ ਖ਼ਬਰ ਨਰੂਲਾ ਪਰਿਵਾਰ ਨੇ ਰਿਆਨ ਨਰੂਲਾ ਦਾ ਜਨਮ ਦਿਨ ਸਕੂਲ ਦੇ ਬੱਚਿਆਂ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।