11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਤਲਵੰਡੀ ਭਾਈ ਵਿਖੇ 'ਆਪ' ਮਹਿਲਾ ਵਿੰਗ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਲਜੋਤ ਧਵਨ ਦਾ ਜ਼ੋਰਦਾਰ ਸਵਾਗਤ

ਅਜੀਤ ਡੈਸਕ 21-07-2025
ਤਲਵੰਡੀ ਭਾਈ, 20 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਵਲੋਂ ਮਹਿਲਾ ਵਿੰਗ ਦਾ ਪੁਨਰ ਗਠਨ ਕਰਦੇ ਹੋਏ ਦਿਲਜੋਤ ਧਵਨ ਨੂੰ 'ਆਪ' ਮਹਿਲਾ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪ੍ਰਧਾਨ ਕੀਤੇ ਜਾਣ ਉਪਰੰਤ ਉਹ ਅੱਜ ਜ਼ਿਲ੍ਹਾ ਫ਼ਿਰੋਜਪੁਰ ਵਿਖੇ ਪੁੱਜੇ | ਉਨ੍ਹਾਂ ਦੇ ਇੱਥੇ ਪੁੱਜਣ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਤੇ ਸਮਰਥਕਾਂ ਵਲੋਂ ਉਨ੍ਹਾਂ ਦਾ ਤਲਵੰਡੀ ਭਾਈ ਮੇਨ ਚੌਂਕ ਵਿਖੇ ਭਾਰੀ ਜ਼ੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਗਿਆ | ਇਸ ਸਮੇਂ ਆਪ ਸਮਰਥਕਾਂ ਨੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਵੱਖ-ਵੱਖ ਸਰਪੰਚਾਂ-ਪੰਚਾਂ ਤੇ ਹੋਰ ਸੰਸਥਾਵਾਂ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਲਜੋਤ ਧਵਨ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨ ਦਾ ਭਰੋਸਾ ਦਿੱਤਾ | ਇਸ ਸਮੇਂ ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਕੰਮ ਕਰਨਗੇ ਤੇ ਚੁਣੀਆਂ ਜਾ ਚੁੱਕੀਆਂ ਔਰਤ ਸਰਪੰਚਾਂ-ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਕੇ ਜਦਕਿ ਔਰਤ ਵਰਗ ਨੂੰ ਆਮ ਆਦਮੀ ਪਾਰਟੀਆਂ ਤੇ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂੰ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਚਿੱਪ ਵਾਲੇ ਸਮਾਰਟ ਮੀਟਰ ਪਿੰਡਾਂ 'ਚ ਨਹੀਂ ਲੱਗਣ ਦੇਵਾਂਗੇ-ਕਿਸਾਨ ਵੀਰ ਸਿੰਘ ਅਗਲੀ ਖ਼ਬਰ ਸ਼ਹੀਦ ਕੁਲਦੀਪ ਸਿੰਘ ਦੀ ਯਾਦ 'ਚ ਗੇਟ ਦਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।