11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਚਿੱਪ ਵਾਲੇ ਸਮਾਰਟ ਮੀਟਰ ਪਿੰਡਾਂ 'ਚ ਨਹੀਂ ਲੱਗਣ ਦੇਵਾਂਗੇ-ਕਿਸਾਨ ਵੀਰ ਸਿੰਘ

ਅਜੀਤ ਡੈਸਕ 21-07-2025
ਮੱਖੂ, 20 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਮੱਖੂ ਦੇ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਦੀ ਅਗਵਾਈ ਹੇਠ ਇਕਾਈ ਨਿਜਾਮਦੀਨ ਵਾਲਾ ਦੇ ਕਿਸਾਨ ਤੇ ਮਜ਼ਦੂਰਾਂ ਦੀ ਮੀਟਿੰਗ ਕਿਸਾਨ ਆਗੂ ਜਥੇਦਾਰ ਹਰਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ੋਨ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਪਿੰਡਾਂ 'ਚ ਚਿੱਪ ਵਾਲੇ ਸਮਾਰਟ ਮੀਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਮੈਂ ਜ਼ੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪਿੰਡ ਵਿਚ ਸਮਾਰਟ ਮੀਟਰ ਲਈ ਪਹੁੰਚੇ ਮੁਲਾਜ਼ਮਾਂ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ | ਉਹਨਾਂ ਕਿਹਾ ਕਿ ਚਿੱਪ ਵਾਲੇ ਸਮਾਰਟ ਮੀਟਰ ਦਾ ਬਿੱਲ ਤਾਰਨਾ ਆਮ ਵਰਗ ਦੇ ਵਸੋਂ ਬਾਹਰ ਹੈ | ਇਸ ਲਈ ਸਰਕਾਰ ਕਿਸਾਨ ਮਾਰੂ ਨੀਤੀਆਂ ਤੋਂ ਬਾਜ਼ ਆਵੇ | ਮੀਟਿੰਗ 'ਚ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਤੋਂ ਇਲਾਵਾ ਜਥੇਦਾਰ ਹਰਜੀਤ ਸਿੰਘ ਨਿਜਾਮਦੀਨ ਵਾਲਾ, ਹਰਦਿਆਲ ਸਿੰਘ ਗਿੱਲ, ਹਰਪ੍ਰੀਤ ਸਿੰਘ ਸੰਧੂ, ਸੇਵਾ ਸਿੰਘ, ਪਵਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜ਼ੀਰਾ ਦੀ ਮੀਟਿੰਗ ਅਗਲੀ ਖ਼ਬਰ ਤਲਵੰਡੀ ਭਾਈ ਵਿਖੇ 'ਆਪ' ਮਹਿਲਾ ਵਿੰਗ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਲਜੋਤ ਧਵਨ ਦਾ ਜ਼ੋਰਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।