ਕਾਂਗਰਸ ਪਾਰਟੀ ਨਾਲ ਖੜ੍ਹਨ ਵਾਲਿਆਂ ਦਾ ਕੀਤਾ ਜਾਂਦਾ ਹੈ ਬਣਦਾ ਸਨਮਾਨ-ਬਲਜੀਤ ਬੰਗੜ
ਅਜੀਤ ਡੈਸਕ
21-07-2025
ਕੁੱਲਗੜੀ, 20 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਇਸਤਰੀ ਵਿੰਗ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਪਰਮਜੀਤ ਕੌਰ ਪਤਨੀ ਕਸ਼ਮੀਰ ਸਿੰਘ ਲੋਹਗੜ੍ਹ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਮੇਸ਼ਾ ਆਪਣੇ ਵਰਕਰਾਂ ਦਾ ਬਣਦਾ ਸਨਮਾਨ ਕੀਤਾ ਜਾਂਦਾ ਹੈ | ਪਾਰਟੀ ਨਾਲ ਦਿਨ ਰਾਤ ਖੜਨ ਵਾਲੇ ਵਰਕਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਹੁਦੇ ਦਿੱਤੇ ਜਾਂਦੇ ਹਨ | ਜਿਸ ਨਾਲ ਕਾਂਗਰਸ ਪਾਰਟੀ ਹੇਠਲੇ ਪੱਧਰ ਤੋਂ ਮਜ਼ਬੂਤ ਹੋ ਵਧੀਆ ਪ੍ਰਦਰਸ਼ਨ ਕਰਦੀ ਹੈ | ਇਸ ਸਮੇਂ ਜਸਮੋਹਿਤ ਸਿੰਘ, ਮਨਜੋਤ ਕੌਰ ਸਰਪੰਚ, ਸਤਵੰਤ ਕੌਰ, ਜਸਵੀਰ ਕੌਰ, ਮਨਜੀਤ ਕੌਰ, ਰਾਜਵਿੰਦਰ ਕੌਰ, ਸੁਖਦੀਪ ਕੌਰ ਪੰਚ, ਸਰਬਜੀਤ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਗੁਰਸੇਵਕ ਸਿੰਘ ਪੰਚ, ਜਗਸੀਰ ਸਿੰਘ ਪੰਚ, ਸੁਖਬੀਰ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ, ਜਸਵੀਰ ਸਿੰਘ ਭਾਲਾ, ਤਲਵਿੰਦਰ ਸਿੰਘ ਮੂਸੇ ਵਾਲਾ, ਮਲਕੀਤ ਸਿੰਘ, ਗੁਰਨਾਮ ਸਿੰਘ, ਨਿਰਵੈਲ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ |