ਗੋਲੂ ਕਾ ਮੋੜ, 20 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਨੀਲਾ ਅਰੋੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਮੁਖੀ ਸੂਬਾ ਐਵਾਰਡੀ ਉਮੇਸ਼ ਕੁਮਾਰ ਦੀ ਅਗਵਾਈ ਹੇਠ ਪੀ.ਐਮ ਸ਼੍ਰੀ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਵਿਖੇ ਲੜਕੀਆਂ ਲਈ ਪ੍ਰੇਰਨਾਦਾਇਕ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ Tਜਾਗ ਭੈਣੇ ਜਾਗUਮੁਹਿੰਮ ਜੋ ਕਿ ਹਰਦੀਪ ਕੌਰ ਦੇ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਵਲੋਂ ਸ਼ੁਰੂ ਕੀਤੀ ਗਈ ਇੱਕ ਮਹਿਲਾ ਜਾਗਰੂਕਤਾ ਅਤੇ ਆਤਮ-ਨਿਰਭਰਤਾ ਮੁਹਿੰਮ ਹੈ | ਸੈਮੀਨਾਰ ਦੌਰਾਨ ਮੈਡਮ ਮਨਦੀਪ ਕੌਰ ਟਾਂਗਰਾ, ਅਜੇ ਸੀਕਰੀ, ਰਾਹੁਲ ਢੀਂਗਰਾ ਅਤੇ ਸੰਜੀਵ ਸੇਠੀ ਆਦਿ ਪਤਵੰਤੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸੈਮੀਨਾਰ ਦੌਰਾਨ ਹਰਦੀਪ ਕੌਰ ਵਲੋਂ ਸਕੂਲ ਦੀਆਂ ਬੱਚੀਆਂ ਨੂੰ ਜਾਗਰੂਕ ਕੀਤਾ ਗਿਆ ਤੇ ਉਨ੍ਹਾਂ ਨੂੰ ਆਪਣੇ ਭਵਿੱਖ ਪ੍ਰਤੀ ਚੰਗੇ ਰਾਹ ਦਿਖਾਉਂਦੇ ਹੋਏ ਪ੍ਰੇਰਿਤ ਕੀਤਾ ਗਿਆ | ਇਸ ਤੋਂ ਬਾਅਦ ਸਕੂਲ ਮੁਖੀ ਉਮੇਸ਼ ਕੁਮਾਰ ਵਲੋਂ ਸਕੂਲ ਦਾ ਦੌਰਾ ਕਰਵਾਇਆ ਗਿਆ ਤੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ |