12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੇਖ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅਜੀਤ ਡੈਸਕ 21-07-2025
ਮੱਲਾਂਵਾਲਾ, 20 ਜੁਲਾਈ (ਗੁਰਦੇਵ ਸਿੰਘ)-ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਐਜੂਕੇਸ਼ਨਲ ਸੁਸਾਇਟੀ ਅਧੀਨ ਚੱਲ ਰਹੀ ਸੰਸਥਾ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਦੁਨਿਆਵੀ ਪੜ੍ਹਾਈ ਦੇ ਨਾਲ-ਨਾਲ ਗੁਰ ਇਤਿਹਾਸ, ਸਿੱਖ ਇਤਿਹਾਸ ਤੇ ਗੁਰਬਾਣੀ ਵੀ ਵਿਸ਼ੇਸ਼ ਤੌਰ 'ਤੇ ਪੜ੍ਹਾਈ ਜਾਂਦੀ ਹੈ | ਇਸੇ ਤਹਿਤ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਲੇਖ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ 'ਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਲੇਖ ਵਿਚ ਲਿਖਿਆ, ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਸਿੱਖ ਪੰਥ ਵਿਚ ਬਹੁਤ ਮਹੱਤਵ ਰੱਖਦੀ ਹੈ, ਭਾਈ ਸਾਹਿਬ ਜੀ ਨੇ ਖੋਪਰੀ ਤਾਂ ਕੇਸਾਂ ਸਮੇਤ ਲੁਹਾ ਲਈ, ਪਰ ਸਿੱਖੀ ਨਹੀਂ ਛੱਡੀ, ਅੱਜ ਭਾਈ ਸਾਹਿਬ ਜੀ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ, ਆਪਣੇ ਕੇਸਾਂ ਦੀ ਸੁਚੱਜੀ ਸਾਂਭ-ਸੰਭਾਲ ਕਰੀਏ | ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਵਿਚੋਂ ਮਨਦੀਪ ਕੌਰ ਨੇ ਪਹਿਲਾ ਸਥਾਨ, ਅਰਪਨਦੀਪ ਕੌਰ ਨੇ ਦੂਸਰਾ ਸਥਾਨ ਤੇ ਨਵਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਦੌਰਾਨ ਬਾਰ੍ਹਵੀਂ ਜਮਾਤ 'ਚੋਂ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ, ਪਲਕਪ੍ਰੀਤ ਕੌਰ ਨੇ ਦੂਸਰਾ ਸਥਾਨ, ਖੁਸ਼ਦੀਪ ਕੌਰ ਨੇ ਤੀਸਰਾ ਸਥਾਨ, ਸਿਮਰਨਜੋਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸੇਵਾ ਮੁਕਤ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਡੇਰਾ ਸ਼੍ਰੀ ਭਜਨਗੜ੍ਹ ਵਿਖੇ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।