12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੇਵਾ ਮੁਕਤ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 21-07-2025
ਜ਼ੀਰਾ, 20 ਜੁਲਾਈ (ਪ੍ਰਤਾਪ ਸਿੰਘ ਹੀਰਾ)-ਸੇਵਾ ਮੁਕਤ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਵਲੋਂ ਮੰਗਾਂ ਨਾ ਮੰਨਣ ਦੀ ਨਿਖੇਧੀ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਿੱਕਰ ਸਿੰਘ ਨੇ ਕਿਹਾ ਕਿ ਜਦੋਂ ਸਰਕਾਰ ਹੋਂਦ ਵਿਚ ਆਈ ਸੀ ਤਾਂ ਕਿਹਾ ਸੀ ਕਿ ਸਰਕਾਰ ਬਣਨ 'ਤੇ ਪੈਨਸ਼ਨਰਾਂ, ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ, ਪਰ ਹੁਣ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਣ 'ਤੇ ਮੁਨਕਰ ਹੁੰਦੀ ਆ ਰਹੀ |
ਪ੍ਰਧਾਨ ਕਿੱਕਰ ਸਿੰਘ ਨੇ ਕਿਹਾ ਕਿ ਹੁਣ ਸਰਕਾਰ ਨੇ 29 ਜੁਲਾਈ ਨੂੰ ਮੀਟਿੰਗ ਦਾ ਸਮਾਂ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੂੰ ਆਸ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇਗੀ | ਇਸ ਮੌਕੇ ਬਾਜ਼ ਸਿੰਘ, ਸਤਪਾਲ ਸਿੰਘ, ਸਰਬਜੀਤ ਸਿੰਘ ਪੀਰ ਮੁਹੰਮਦ, ਜੱਸਾ ਸਿੰਘ, ਹਰਚਰਨ ਸਿੰਘ, ਗੁਰਦਿਆਲ ਸਿੰਘ, ਮਾਸਟਰ ਜਗੀਰ ਸਿੰਘ ਜੰਗ, ਇਕਬਾਲ ਸਿੰਘ, ਜਗਤਾਰ ਸਿੰਘ, ਹਰਭਜਨ ਚੰਦ, ਅਜੀਤ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ, ਰਾਮ ਪ੍ਰਕਾਸ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਅਹਿਮਦ ਢੰਡੀ ਸਕੂਲ 'ਚ ਪਲਾਂਟੇਸ਼ਨ ਅਗਲੀ ਖ਼ਬਰ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੇਖ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।