24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸੂਬੇ ਦੇ ਲੋਕ 2027 ਵਿਚ ਬਣਾਉਣਗੇ ਅਕਾਲੀ ਦਲ ਦੀ ਸਰਕਾਰ-ਸੰਧੂ

ਅਜੀਤ ਡੈਸਕ 22-07-2025
ਮੱਲਾਂਵਾਲਾ, 21 ਜੁਲਾਈ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਾਝੇ ਤੇ ਮਾਲਵੇ ਦੀ ਧਰਤੀ 'ਤੇ ਕੀਤੀਆਂ ਗਈਆਂ ਦੋ ਵਿਸ਼ਾਲ ਰੈਲੀਆਂ 'ਚ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਤੇ ਟਕਸਾਲੀ ਯੋਧਿਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮੁੱਢ ਬੰਨ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਸ਼ਲ ਮੈਂਬਰ ਪੰਜਾਬ ਅਤੇ ਸੀਨੀਅਰ ਅਕਾਲੀ ਆਗੂ ਨਛੱਤਰ ਸਿੰਘ ਸੰਧੂ ਮੱਲਾਵਾਲਾ ਨੇ ਹੀਰੋ ਫਾਰਮ ਮੱਖੂ ਵਿਖੇ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ 'ਚ ਕੀਤੀ ਗਈ ਵਿਸ਼ਾਲ ਰੈਲੀ ਤੋਂ ਬਾਅਦ ਮੱਲਾਂਵਾਲਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹੀਰੋ ਫਾਰਮ ਮੱਖੂ ਵਿਖੇ ਸ. ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਕੀਤੀ ਗਈ ਵਿਸ਼ਾਲ ਰੈਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਆਪ ਮੁਹਾਰੇ ਆਏ ਲੋਕਾਂ ਦੇ ਠਾਠਾ ਮਾਰਦੇ ਹਜ਼ਾਰਾਂ ਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਅੱਜ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜੇ ਹਨ | ਇਸ ਮੌਕੇ ਨਿਸ਼ਾਨ ਸਿੰਘ ਭੁੱਲਰ ਮੈਂਬਰ ਜਨਰਲ ਕੌਂਸਲ ਪੰਜਾਬ, ਬਲਦੇਵ ਸਿੰਘ ਸਰਾਂ, ਹਰਪਾਲ ਸਿੰਘ ਮੱਲਾਵਾਲਾ, ਪ੍ਰੇਮ ਸਿੰਘ ਫਰੀਦੇਵਾਲਾ, ਦਰਸ਼ਨ ਸਿੰਘ, ਗੁਰਦੇਵ ਸਿੰਘ ਖੱਚਰਵਾਲਾ, ਛਤਰਪਾਲ ਸਿੰਘ ਸੰਧੂ, ਅੰਗਰੇਜ਼ ਸਿੰਘ, ਦਿਲਬਾਗ ਸਿੰਘ ਯੂਥ ਪ੍ਰਧਾਨ, ਲਖਵਿੰਦਰ ਸਿੰਘ ਪੰਪ ਵਾਲਾ, ਨਿਸ਼ਾਨ ਸਿੰਘ ਸੰਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਆਗੂਆਂ ਦੀ ਅਹਿਮ ਬੈਠਕ ਅਗਲੀ ਖ਼ਬਰ ਹੌਜ਼ਰੀ 'ਚੋਂ ਲੱਖਾਂ ਦਾ ਕੱਪੜਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।