24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਭਾਕਿਯੂ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਆਗੂਆਂ ਦੀ ਅਹਿਮ ਬੈਠਕ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ ਤੇ ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ ਤੇ ਵਣ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਬੈਠਕ ਦੌਰਾਨ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜੋ ਲੈਂਡ ਪੁਲਿੰਗ ਨੂੰ ਲਾਗੂ ਕਰਨ ਲਈ ਜੋ ਵਿਉਂਤਬੰਦੀ ਕੀਤੀ ਜਾ ਰਹੀ ਹੈ, ਉਸਦਾ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਵੱਡਾ ਨੁਕਸਾਨ ਹੋਵੇਗਾ | ਇਸ ਲਈ ਜਥੇਬੰਦੀ ਲੈਂਡ ਪੁਲਿੰਗ ਦਾ ਵਿਰੋਧ ਕਰਦੀ ਹੈ | ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਨੀਤੀ ਕਿਸਾਨ ਵਿਰੋਧੀ ਹੈ, ਇਸ ਲਈ ਐੱਸ.ਕੇ.ਐੱਮ ਦੇ ਸੱਦੇ 'ਤੇ 30 ਜੁਲਾਈ ਨੂੰ ਪਿੰਡ ਸਤੀਏ ਵਾਲਾ, ਮੋਹਕਮ ਖਾਂ ਵਾਲਾ ਅਤੇ ਚੱਕ ਦਸਤੂਲ ਵਾਲਾ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 24 ਜੁਲਾਈ ਨੂੰ ਮੁੱਲਾਂਪੁਰ ਦਾਣਾ ਮੰਡੀ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਫ਼ਿਰੋਜ਼ਪੁਰ ਤੋਂ ਵੱਡੀ ਸੰਖਿਆ ਵਿਚ ਕਿਸਾਨ ਸ਼ਮੂਲੀਅਤ ਕਰਨਗੇ |
ਇਸ ਮੌਕੇ ਪਰਮਜੀਤ ਸਿੰਘ, ਪ੍ਰੈਸ ਸਕੱਤਰ ਗੁਰਕੀਰਤਨ ਸਿੰਘ, ਮੇਜਰ ਸਿੰਘ, ਮੇਜਰ ਸਿੰਘ, ਤਰਸੇਮ ਸਿੰਘ, ਰਘਬੀਰ ਸਿੰਘ, ਦਲੀਪ ਸਿੰਘ, ਬਲਵੰਤ ਸਿੰਘ, ਅਵਤਾਰ ਸਿੰਘ ਮਠਾੜੂ, ਮਨਜੀਤ ਸਿੰਘ, ਬਹੂੜ ਸਿੰਘ, ਰਾਜਨ ਟੰਡਨ, ਜਸਵੰਤ ਸਿੰਘ, ਲਾਲ ਸਿੰਘ, ਅਮਰੀਕ ਸਿੰਘ, ਸ਼ਬੇਗ ਸਿੰਘ, ਰਾਜ ਕੁਮਾਰ, ਹਰਪਾਲ ਸਿੰਘ, ਮਨਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ 'ਨਸ਼ਾ ਮੁਕਤੀ ਯਾਤਰਾ' ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸੂਬੇ ਦੇ ਲੋਕ 2027 ਵਿਚ ਬਣਾਉਣਗੇ ਅਕਾਲੀ ਦਲ ਦੀ ਸਰਕਾਰ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।