24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਨਸ਼ਾ ਮੁਕਤੀ ਯਾਤਰਾ' ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਦਵਿੰਦਰ ਪਾਲ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਨਸ਼ਾ ਮੁਕਤੀ ਯਾਤਰਾ' ਦੇ ਦੂਜੇ ਪੜ੍ਹਾਅ ਨੂੰ ਵੀ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਨਸ਼ਿਆਂ ਦੇ ਜੜ੍ਹੋਂ ਖ਼ਾਤਮੇ ਲਈ ਪਿੰਡਾਂ ਤੇ ਵਾਰਡਾਂ ਦੇ 'ਨਸ਼ਾ ਮੁਕਤੀ ਯਾਤਰਾ' ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਸਫਲ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਵਿਚ ਨਸ਼ਿਆਂ ਦੀ ਅਲਾਮਤ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਸਹਾਈ ਸਿੱਧ ਹੋ ਰਿਹਾ ਹੈ | ਉਨ੍ਹਾਂ ਪਿੰਡਾਂ ਤੇ ਵਾਰਡ ਪੱਧਰ 'ਤੇ ਬਣੀਆਂ ਡਿਫੈਂਸ ਕਮੇਟੀਆਂ, ਬੀ.ਡੀ.ਪੀ.ਓ., ਪੁਲਿਸ ਵਿਭਾਗ ਤੇ ਸਿਹਤ ਵਿਭਾਗ ਸਮੇਤ ਹੋਰ ਸਬੰਧਿਤ ਵਿਭਾਗ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦੇ ਆਯੋਜਨ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਜ਼ਿਲ੍ਹੇ ਅੰਦਰ ਨਸ਼ਾ ਛੁਡਾਊ ਕੇਂਦਰਾਂ ਦੀ ਚੈਕਿੰਗ ਕਰਨ ਤਾਂ ਜੋ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਸ਼ਾ ਛੁਡਾਊ ਕੇਂਦਰਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਸ਼ਿਕੰਜਾ ਕੱਸਿਆ ਜਾ ਸਕੇ | ਉਨ੍ਹਾਂ ਬੀ.ਡੀ.ਪੀ.ਓਜ਼ ਤੇ ਐਸ.ਐਚ.ਓਜ਼ ਨੂੰ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਧੀ ਕੁਮੁਦ ਬੰਬਾਹ, ਐਸ ਡੀ ਐਮ ਗੁਰੂਹਰਸਹਾਏ ਉਦੇਦੀਪ ਸਿੰਘ, ਐਸ.ਪੀ. ਮਨਜੀਤ ਸਿੰਘ, ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀਵਰੇਜ ਸਿਸਟਮ ਫ਼ੇਲ੍ਹ ਹੋਣ ਕਾਰਨ 'ਆਪ' ਸਰਕਾਰ ਤੇ ਸੀਵਰੇਜ ਵਿਭਾਗ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਆਗੂਆਂ ਦੀ ਅਹਿਮ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।