24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਏ.ਐੱਨ.ਟੀ.ਐੱਫ. ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲਾ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਸਬੰਧੀ ਵਿੱਢੀ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦ ਏ.ਐਨ.ਟੀ.ਐੱਫ ਫ਼ਿਰੋਜ਼ਪੁਰ ਰੇਂਜ ਦੀ ਟੀਮ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਵਾਲੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਕਿੱਲੋ ਤੋਂ ਵੱਧ ਹੈਰੋਇਨ ਤੇ ਪਾਕਿਸਤਾਨੀ ਡਰੋਨ ਬਰਾਮਦ ਕੀਤਾ | ਜਾਣਕਾਰੀ ਦਿੰਦਿਆਂ ਏ.ਐਨ.ਟੀ.ਐੱਫ ਫ਼ਿਰੋਜ਼ਪੁਰ ਰੇਂਜ ਦੇ ਏ.ਆਈ.ਜੀ ਸੋਹਨ ਲਾਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਪੈਸ਼ਲ ਡੀ.ਜੀ.ਪੀ ਤੇ ਏ.ਡੀ.ਜੀ.ਪੀ. ਏ.ਐਨ.ਟੀ.ਐੱਫ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਐਨ.ਟੀ.ਐੱਫ ਫ਼ਿਰੋਜ਼ਪੁਰ ਰੇਂਜ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਰਹੱਦ ਨਾਲ ਵਸੇ ਪਿੰਡ ਜਖਰਾਵਾਂ 'ਚ ਛਾਪੇਮਾਰੀ ਕਰਕੇ ਇਕ ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਦੀਪਾ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਜਖਰਾਵਾਂ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਵਲੋਂ ਤੂੜੀ ਵਾਲੇ ਕੋਠੇ 'ਚ ਲੁਕਾ ਕੇ ਰੱਖੀ ਇਕ ਕਿੱਲੋ 13 ਗ੍ਰਾਮ ਹੈਰੋਇਨ ਤੇ ਇਕ ਡੀ.ਜੇ.ਆਈ. ਮਾਵਿਕ 3 ਪ੍ਰੋ ਡਰੋਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸੰਦੀਪ ਸਿੰਘ ਉਰਫ਼ ਦੀਪਾ ਖ਼ਿਲਾਫ਼ ਥਾਣਾ ਏ.ਐਨ.ਟੀ.ਐੱਫ ਐੱਸ.ਏ.ਐੱਸ. ਨਗਰ ਮੁਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਏ.ਆਈ.ਜੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਪਾਕਿਸਤਾਨੀ ਤਸਕਰਾਂ ਨਾਲ ਤਾਲਮੇਲ ਕਰਕੇ ਡਰੋਨ ਰਾਹੀਂ ਨਸ਼ੇ ਦੀ ਖੇਪ ਪ੍ਰਾਪਤ ਕਰਦਾ ਸੀ | ਉਨ੍ਹਾਂ ਦੱਸਿਆ ਕਿ ਏ.ਐਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਵਲੋਂ ਇਸ ਨੈੱਟਵਰਕ ਦੀਆਂ ਅਗਲੀਆਂ ਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਪਿ੍ਥੀਪਾਲ ਸਿੰਘ ਸੰਧੂ ਤੇ ਭੁਪਿੰਦਰ ਸਿੰਘ ਦੋਵੇਂ ਡੀ.ਐੱਸ.ਪੀ ਏ.ਐੱਨ.ਟੀ.ਐੱਫ ਫ਼ਿਰੋਜ਼ਪੁਰ ਰੇਂਜ਼ ਵੀ ਮੌਜੂਦ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਡਰੇਨ 'ਚੋਂ ਅਣਪਛਾਤੀ ਅÏਰਤ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।